ਭਾਰਤ ਨੂੰ ਦਾਊਦ ਸੌਂਪੇ ਪਾਕਿਸਤਾਨ
Published : Mar 17, 2019, 1:15 pm IST
Updated : Mar 17, 2019, 1:15 pm IST
SHARE ARTICLE
Dawood Ibrahim
Dawood Ibrahim

ਅਤਿਵਾਦ ਨਾਲ ਨਜਿੱਠਣ ਨੂੰ ਲੈ ਕੇ ਜੇ ਪਾਕਿਸਤਾਨ ਗੰਭੀਰ ਹੈ ਤਾਂ ਉਸ ਨੂੰ ਦਾਊਦ ਇਬਰਾਹਿਮ, ਸਈਅਦ ਸਲਾਊਦੀਨ ਤੇ ਅਜਿਹੇ ਹੀ ਕਈ ਹੋਰ ਅਤਿਵਾਦੀਆਂ ਨੂੰ ਭਾਰਤ ਨੂੰ ਸੌਂਪ ਦੇਣਾ ਚਾਹੀਦਾ ਹੈ

ਨਵੀਂ ਦਿੱਲੀ: ਅਤਿਵਾਦ ਨਾਲ ਨਜਿੱਠਣ ਨੂੰ ਲੈ ਕੇ ਜੇ ਪਾਕਿਸਤਾਨ ਗੰਭੀਰ ਹੈ ਤਾਂ ਉਸ ਨੂੰ ਦਾਊਦ ਇਬਰਾਹਿਮ, ਸਈਅਦ ਸਲਾਊਦੀਨ ਤੇ ਅਜਿਹੇ ਹੀ ਕਈ ਹੋਰ ਅਤਿਵਾਦੀਆਂ ਨੂੰ ਭਾਰਤ ਨੂੰ ਸੌਂਪ ਦੇਣਾ ਚਾਹੀਦਾ ਹੈ ਜੋ ਹੈ ਤਾਂ ਭਾਰਤੀ ਨਾਗਰਿਕ ਪਰ ਰਹਿ ਪਾਕਿਸਤਾਨ ਵਿਚ ਰਹੇ ਹਨ। ਇਹ ਗੱਲ ਸਰਕਾਰ ਦੇ ਸੂਤਰਾਂ ਨੇ ਕਹੀ ਹੈ।ਸੂਤਰਾਂ ਨੇ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਵੀ ਪਾਕਿਸਤਾਨ ਜੈਸ਼-ਏ-ਮੁਹੰਮਦ ਤੇ ਹੋਰ ਅਤਿਵਾਦੀ ਸੰਗਠਨਾਂ ਵਿਰੁਧ ਸਖ਼ਤ ਕਾਰਵਾਈ ਕਰਨ ਵਿਚ ਅਸਫ਼ਲ ਰਿਹਾ ਹੈ।

ਜੇ ਪਾਕਿਸਤਾਨ ਅਸਲ ਵਿਚ ਇਹ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਉਹ ਅਤਿਵਾਦ ਦੇ ਮੁੱਦੇ 'ਤੇ ਭਾਰਤ ਦੀਆਂ ਚਿੰਤਾਵਾਂ ਦਾ ਹੱਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਦਾਊਦ ਵਰਗੇ ਹੋਰ ਅਤਿਵਾਦੀਆਂ ਨੂੰ ਭਾਰਤ ਨੂੰ ਸੌਂਪਣਾ ਚਾਹੀਦਾ ਹੈ। ਕੁੱਝ ਅਤਿਵਾਦੀਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿਚ ਲੈਣ ਦੀ ਪਾਕਿਸਤਾਨ ਵਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਸੂਤਰਾਂ ਨੇ ਕਿਹਾ ਕਿ ਭਾਰਤ ਇਸ ਕਾਰਵਾਈ ਨੂੰ ਸਿਰਫ਼ ਵਿਖਾਵਾ ਮੰਨਦਾ ਹੈ। ਜ਼ਿਕਰਯੋਗ ਹੈ ਕਿ 14 ਫ਼ਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐਫ਼ ਦੇ ਕਾਫ਼ਲੇ 'ਤੇ ਅਤਿਵਾਦੀ ਹਮਲਾ ਕੀਤਾ ਗਿਆ ਸੀ ਜਿਸ ਵਿਚ 40 ਜਵਾਨ ਸ਼ਹੀਦ ਹੋ ਗਏ ਸਨ ਤੇ ਕਈ ਹੋਰ ਜ਼ਖ਼ਮੀ ਹੋਏ ਸਨ।

ਅਤਿਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਤੋਂ ਬਾਅਦ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨੇ ਪਾਕਿਸਤਾਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ ਸੀ।  (ਏਜੰਸੀ) ਇਨ੍ਹਾਂ ਦੇਸ਼ਾਂ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਅਤਿਵਾਦੀ ਜਥੇਬੰਦੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
(ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement