ਉਪ ਰਾਜਪਾਲ ਸਬੰਧੀ ਬਿੱਲ ਵਿਰੁੱਧ ਜੰਤਰ-ਮੰਤਰ ’ਤੇ ਅੱਜ ਵਿਰੋਧ ਪ੍ਰਦਰਸ਼ਨ ਕਰੇਗੀ ਆਮ ਆਦਮੀ ਪਾਰਟੀ
Published : Mar 17, 2021, 8:18 am IST
Updated : Mar 17, 2021, 8:18 am IST
SHARE ARTICLE
Cm Kejrewal
Cm Kejrewal

ਵਿਰੋਧ ਪ੍ਰਦਰਸ਼ਨ ਦੀ ਅਗਵਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ।

ਨਵੀਂ ਦਿੱਲੀ : ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘਟਾਉਣ ਲਈ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਸੰਸਦ ਵਿਚ ਰਾਸ਼ਟਰੀ ਰਾਜਧਾਨੀ ਖੇਤਰ ਸੋਧ ਬਿਲ (2021) ਨੂੰ ਪੇਸ਼ ਕੀਤਾ। ਇਸ ਦੇ ਬਿਲ ਮੁਤਾਬਕ ਦਿੱਲੀ ਵਿਚ ਉੱਪ ਰਾਜਪਾਲ ਦੇ ਅਧਿਕਾਰ ਵਧ ਜਾਣਗੇ। ਇਸ ਬਿਲ ਦੇ ਖ਼ਿਲਾਫ਼ ਦਿੱਲੀ ਵਿਚ ਆਮ ਆਦਮੀ ਪਾਰਟੀ ਬੁਧਵਾਰ ਨੂੰ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕਰੇਗੀ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ, ਕਿਉਂਕਿ ‘ਆਪ’ ਪਾਰਟੀ ਦੀ ਯੋਜਨਾ ਕੇਂਦਰ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਾਉਣਾ ਹੈ।

Arvind KejriwalArvind Kejriwalਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਸਾਰੇ ਕੈਬਨਿਟ ਮੰਤਰੀ, ਵਿਧਾਇਕ , ‘ਆਪ’ ਸੰਸਦ ਮੈਂਬਰ ਅਤੇ ਕੌਂਸਲਰ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ’ਚ ਸੋਮਵਾਰ ਨੂੰ ਪੇਸ਼ ਕੀਤਾ ਗਿਆ ਕੇਂਦਰ ਸਰਕਾਰ ਦਾ ਬਿੱਲ ‘ਗ਼ੈਰ-ਸੰਵਿਧਾਨਕ’ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਲੋਕ ਸਭਾ ’ਚ ਨਵਾਂ ਬਿਲ ਲਿਆ ਕੇ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਨੂੰ ਬਹੁਤ ਘੱਟ ਕਰਨਾ ਚਾਹੁੰਦੀ ਹੈ।

Arvind KejriwalArvind Kejriwalਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ ਸੋਧ ਬਿਲ-2021 ਮੁਤਾਬਕ ਦਿੱਲੀ ਵਿਧਾਨ ਸਭਾ ’ਚ ਪਾਸ ਕਾਨੂੰਨ ਦੇ ਮੱਦੇਨਜ਼ਰ ਸਰਕਾਰ ਦਾ ਅਰਥ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਉੱਪ ਰਾਜਪਾਲ ਨਾਲ ਹੋਵੇਗਾ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੇਂਦਰ ਸਰਕਾਰ ਦਾ ਇਹ ਬਿੱਲ ਉੱਪ ਰਾਜਪਾਲ ਨੂੰ ਸ਼ਕਤੀਆਂ ਦੇ ਕੇ ਦਿੱਲੀ ਦੀ ਤਰੱਕੀ ’ਚ ਰੁਕਾਵਟ ਪੈਦਾ ਕਰ ਦੇਵੇਗਾ। ਇਹ ਬਿਲ ਲੋਕਤੰਤਰ ਅਤੇ ਸੰਵਿਧਾਨ ਦੇ ਵਿਰਧ ਹੋਵੇਗਾ। ਇਸ ਬਿਲ ਜ਼ਰੀਏ ਭਾਜਪਾ ਉੱਪ ਰਾਜਪਾਲ ਨਾਲ ਮਿਲ ਕੇ ਪਿਛਲੇ ਦਰਵਾਜ਼ੇ ਰਾਹੀਂ ਦਿੱਲੀ ਦੇ ਲੋਕਾਂ ’ਤੇ ਰਾਜ ਕਰਨ ਦੀ ਤਿਆਰੀ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement