ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ - ਕਿਸਾਨ ਆਗੂ ਮਨਜੀਤ ਧਨੇਰ
Published : Mar 17, 2021, 1:12 pm IST
Updated : Mar 17, 2021, 1:41 pm IST
SHARE ARTICLE
Farmer leader
Farmer leader

ਕਿਹਾ ਕਿ ਪੱਛਮੀ ਬੰਗਾਲ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਬੀਜੇਪੀ ਨੂੰ ਹਰਾਉਣ ਲਈ ਤਿਆਰ ਬੈਠੇ ਹਨ।

ਨਵੀਂ ਦਿੱਲੀਸ਼ੈਸਵ ਨਾਗਰਾ: ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨ ਕਦੇ ਵੀ ਕਿਸਾਨ ਪੱਖੀ ਨਹੀਂ ਹੋ ਸਕਦੇ  ਸਗੋਂ ਇਹ ਕਾਨੂੰਨ ਕਾਰਪੋਰੇਟ ਪੱਖੀ ਕਿਸਾਨਾਂ ਨੂੰ ਮਾਰਨ ਵਾਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਮਨਜੀਤ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। 

farmer leaderfarmer leader

ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਪੱਛਮੀ ਬੰਗਾਲ ਵਿਚ ਕਿਸਾਨਾਂ ਦੇ ਵਫ਼ਦ ਨੇ ਮੋਦੀ ਨੂੰ ਹਰਾਉਣ ਦੀ ਅਪੀਲ ਕੀਤੀ ਅਤੇ ਬੰਗਾਲ ਦੇ ਲੋਕਾਂ ਨੂੰ ਕਾਲੇ ਕਾਨੂੰਨਾਂ ਬਾਰੇ ਸਮਝਾਇਆ । ਉਨ੍ਹਾਂ ਕਿਹਾ ਕਿ ਬੰਗਾਲ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਬੀਜੇਪੀ ਨੂੰ ਹਰਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ EVM ਵਿਚ ਛੇੜਖਾਨੀ ਨਾਲ ਤਾਂ ਜਿੱਤ ਸਕਦੀ ਹੈ। ਪਰ ਲੇਕਾਂ ਦੇ ਮਨਾਂ ਨੂੰ ਨਹੀਂ ਜਿੱਤ ਸਕਦੀ ।

farmer leaderfarmer leaderਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਨੌਜਵਾਨਾਂ ਦੇ ਵਿੱਚ ਕੋਈ ਦੂਰੀ ਨਹੀਂ ਹੈ , ਕਿਸਾਨੀ ਮੋਰਚਾ ਪੂਰੀ ਤਰ੍ਹਾਂ ਇਕਜੁੱਟ ਅਤੇ ਮਜ਼ਬੂਤ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਨੈਸ਼ਨਲ ਮੀਡੀਆ ਕਿਸਾਨੀ ਅੰਦੋਲਨ ਅਤੇ ਨੌਜਵਾਨਾਂ ਦੇ ਵਿਚਕਾਰ ਗਲਤਫਹਿਮੀਆਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 

farmer leaderfarmer leaderਮਨਜੀਤ ਧਨੇਰ ਨੂੰ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਲੋਕਾਂ ਦੇ ਇਕੱਠ ਵਿੱਚ ਕੋਈ ਕਮੀ ਨਹੀਂ ਆਈ , ਉਨ੍ਹਾਂ ਕਿਹਾ ਕਿ ਬੇਸ਼ੱਕ ਦੀ ਹੁਣ ਕਣਕ ਦੇ ਸੀਜਨ ਆ ਰਿਹਾ ਹੈ , ਜਿਸ ਕਾਰਨ ਕਿਸਾਨੀ ਮੋਰਚੇ ਵਿਚ ਇਕੱਠ ਘਟ ਸਕਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਕਿਸਾਨੀ ਅੰਦੋਲਨ ਮੱਠਾ ਪੈ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement