CBSE ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਖ਼ਿਲਾਫ਼ ਕਰੇਗਾ ਸਖ਼ਤ ਕਾਰਵਾਈ
Published : Mar 17, 2026, 12:56 pm IST
Updated : Mar 17, 2026, 12:56 pm IST
SHARE ARTICLE
CBSE will take strict action against those spreading misleading information
CBSE will take strict action against those spreading misleading information

ਕਿਹਾ : ‘ਸੋਸ਼ਲ ਮੀਡੀਆ ’ਤੇ CBSE ਨਾਲ ਸਬੰਧਤ ਕੋਈ ਗਲਤ ਜਾਣਕਾਰੀ ਨਾ ਕੀਤੀ ਜਾਵੇਗੀ ਅਪਲੋਡ’

ਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਨੇ ਸੋਸ਼ਲ 'ਤੇ ਮੀਡੀਆ ਪਲੇਟਫਾਰਮਾਂ ’ਤੇ ਪ੍ਰੀਖਿਆਵਾਂ ਅਤੇ ਮੁਲੰਕਣ ਪ੍ਰਕਿਰਿਆ ਬਾਰੇ ਫੈਲਾਈ ਜਾ ਰਹੀ ਗੁੰਮਰਾਹਕੁੰਨ ਸਮੱਗਰੀ ਅਤੇ ਗ਼ਲਤ ਖ਼ਬਰਾਂ ਦਾ ਨੋਟਿਸ ਲਿਆ ਹੈ। ਬੋਰਡ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਸੀ ਬੀ ਐੱਸ ਈ ਨਾਲ ਸਬੰਧਤ ਕੋਈ ਵੀ ਗ਼ਲਤ ਸਮੱਗਰੀ ਅਪਲੋਡ ਨਾ ਕੀਤੀ ਜਾਵੇ ਅਤੇ ਨਾ ਹੀ ਅਜਿਹੀ ਜਾਣਕਾਰੀ ਨੂੰ ਅੱਗੇ ਭੇਜਿਆ ਜਾਵੇ। ਜੇਕਰ ਕੋਈ ਵੀ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਬੋਰਡ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਅਧਿਕਾਰਤ ਅਪਡੇਟ ਅਤੇ ਜਾਣਕਾਰੀ ਸਿਰਫ ਬੋਰਡ ਦੇ ਅਧਿਕਾਰਤ ਚੈਨਲਾਂ ਅਤੇ ਵੈੱਬਸਾਈਟ ਰਾਹੀਂ ਹੀ ਸਾਂਝੀ ਕੀਤੀ ਜਾਵੇਗੀ । ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਡਾ. ਸੰਯਮ ਭਾਰਦਵਾਜ ਨੇ ਅੱਜ ਦੋ ਪੱਤਰ ਜਾਰੀ ਕੀਤੇ । ਇਨ੍ਹਾਂ ਵਿੱਚੋਂ ਇਕ ਵਿੱਚ ਕਿਹਾ ਗਿਆ ਕਿ ਸੀ ਬੀ ਐੱਸ ਈ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀ ਸੋਸ਼ਲ ਮੀਡੀਆ 'ਤੇ ਤੱਥਾਂ ਪੱਖੋਂ ਗ਼ਲਤ ਜਾਣਕਾਰੀ ਪੋਸਟ ਕਰ ਰਹੇ ਹਨ। ਇਨ੍ਹਾਂ ਵਿੱਚੋਂ ਕਈ ਜਣੇ ਮੁਲੰਕਣ ਪ੍ਰਕਿਰਿਆ ਵਿੱਚ ਵੀ ਸ਼ਾਮਲ ਹਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਬੰਧਤ ਕਾਨੂੰਨੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement