ਲੋਕਪਾਲ ਨਿਯੁਕਤੀ ਮਾਮਲਾ : ਸੁਪਰੀਮ ਕੋਰਟ ਨੇ ਆਦੇਸ਼ ਦੇਣ ਤੋਂ ਕੀਤਾ ਇਨਕਾਰ
Published : Apr 17, 2018, 4:50 pm IST
Updated : Apr 17, 2018, 4:50 pm IST
SHARE ARTICLE
Lokpal Appointment Matter
Lokpal Appointment Matter

ਲੋਕਪਾਲ ਦੀ ਨਿਯੁਕਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਉਂਮੀਦ ਹੈ ਕਿ ਸਰਕਾਰ ਜਲਦ ਹੀ ਲੋਕਪਾਲ ਦੀ ਨਿਯੁਕਤੀ ਕਰੇਗੀ।

ਨਵੀਂ ਦਿੱਲੀ :  ਲੋਕਪਾਲ ਦੀ ਨਿਯੁਕਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਉਂਮੀਦ ਹੈ ਕਿ ਸਰਕਾਰ ਜਲਦ ਹੀ ਲੋਕਪਾਲ ਦੀ ਨਿਯੁਕਤੀ ਕਰੇਗੀ। ਅਦਾਲਤ ਨੇ ਫ਼ਿਲਹਾਲ ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਆਦੇਸ਼ ਜਾਰੀ ਕਰਨ ਤੋਂ ਮਨਾਹੀ ਕਰ ਦਿਤੀ ਹੈ। ਕੋਰਟ ਨੇ ਕਿਹਾ ਕਿ ਫ਼ਿਲਹਾਲ ਕੋਈ ਆਦੇਸ਼ ਜਾਰੀ ਨਹੀਂ ਕੀਤੇ ਜਾਣਗੇ। ਅਦਾਲਤ 15 ਮਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਕੇਂਦਰ ਵਲੋਂ ਅਟਾਰਨੀ ਜਨਰਲ ਕੇ.ਕੇ ਵੇਣੁਗੋਪਾਲ ਨੇ ਕਿਹਾ ਕਿ ਮਸ਼ਹੂਰ ਹਸਤੀ ਦੀ ਨਿਯੁਕਤੀ ਲਈ ਪ੍ਰਕਿਰਿਆ ਜਾਰੀ ਹੈ। ਉਥੇ ਹੀ ਕਾਮਨ ਕਾਜ ਵਲੋਂ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਨਿਯੁਕਤੀ ਨੂੰ ਲਟਕਾ ਰਹੀ ਹੈ। ਪਿਛਲੀ ਸੁਣਵਾਈ ਵਿਚ ਕੇਂਦਰ ਨੇ ਕਿਹਾ ਸੀ ਕਿ ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਮੀਟਿੰਗ ਹੋਈ।   ਕੇਂਦਰ ਨੇ ਕਿਹਾ ਸੱਭ ਤੋਂ ਪਹਿਲਾਂ ਏਮੀਨੈਂਟ ਜੂਰੀਸਟ ਦੀ ਨਿਯੁਕਤੀ ਕਰਨਗੇ। ਡੀਓਪੀਟੀ ਨੇ ਸੁਪਰੀਮ ਕੋਰਟ ਵਿਚ ਅਪਣਾ ਹਲਫ਼ਨਾਮਾ ਦਾਖਲ ਕੀਤਾ। 

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦਸਿਆ ਸੀ ਕਿ ਲੋਕਪਾਲ ਦੀ ਨਿਯੁਕਤੀ ਦੀ ਪ੍ਰਕਿਰਿਆ ਜਾਰੀ ਹੈ। ਅਟਾਰਨੀ ਜਨਰਲ ਨੇ ਅਦਾਲਤ ਨੂੰ ਦਸਿਆ ਕਿ ਇਕ ਮਾਰਚ ਨੂੰ ਪ੍ਰਧਾਨ ਮੰਤਰੀ, ਸੀਜੇਆਈ, ਲੋਕ ਸਭਾ ਸਪੀਕਰ ਅਤੇ ਐਲਓਪੀ ਦੀ ਨਿਯੁਕਤੀ ਨੂੰ ਲੈ ਕੇ ਬੈਠਕ ਹੈ। 27 ਅਪ੍ਰੈਲ 2017 ਨੂੰ ਸੁਪਰੀਮ ਕੋਰਟ ਨੇ ਲੋਕਪਾਲ ਦੀ ਨਿਯੁਕਤੀ ਦਾ ਮਾਮਲੇ ਵਿਚ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਲੋਕਪਾਲ ਐਕਟ ਉਤੇ ਬਿਨ੍ਹਾਂ ਸੋਧ ਤੋਂ ਹੀ ਕੰਮ ਕੀਤਾ ਜਾ ਸਕਦਾ ਹੈ। ਕੇਂਦਰ ਕੋਲ ਇਸ ਦਾ ਕੋਈ ਜਸਟੀਫੀਕੇਸ਼ਨ ਨਹੀਂ ਹੈ ਕਿ ਇਨ੍ਹੇ ਸਮੇਂ ਤਕ ਲੋਕਪਾਲ ਦੀ ਨਿਯੁਕਤੀ ਨੂੰ ਸਸਪੇਂਸ਼ਨ ਵਿਚ ਕਿਉਂ ਰਖਿਆ ਗਿਆ। ਲੋਕਪਾਲ ਦੀ ਨਿਯੁਕਤੀ ਬਿਨ੍ਹਾਂ ਨੇਤਾ ਵਿਰੋਧੀ ਪੱਖ ਦੇ ਹੀ ਹੋ ਸਕਦੀ ਹੈ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement