ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
Published : Apr 17, 2021, 11:16 am IST
Updated : Apr 17, 2021, 12:13 pm IST
SHARE ARTICLE
Deep Sidhu
Deep Sidhu

ਜਲਦ ਬਾਹਰ ਆਉਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਜਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅੱਜ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅਹਿਮ ਸੁਣਵਾਈ ਹੋਈ । ਦਿੱਲੀ ਦੀ ਇਕ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ ਅਤੇ ਹੁਣ ਦੀਪ ਸਿੱਧੂ ਦੇ ਜਲਦ ਬਾਹਰ ਆਉਣ ਦੀ ਸੰਭਾਵਨਾ ਹੈ।

deep sidhudeep sidhu

ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।


Deep Sidhudeep sidhu

ਦੂਜੇ ਪਾਸੇ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਤਿਰੰਗੇ ਦਾ ਅਪਮਾਨ ਕਰਨ ਦੇ ਉਦੇਸ਼ ਨਾਲ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ।

 ਜ਼ਿਕਰਯੋਗ  ਹੈ ਕਿ ਦਿੱਲੀ ਪੁਲਿਸ ਨੇ ਸਿੱਧੂ ਨੂੰ 9 ਫਰਵਰੀ ਨੂੰ ਕਰਨਾਲ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਕੀਤੀ ਗਈ ਐਫਆਈਆਰ ਵਿਚ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਸਾਰਿਆਂ ਉੱਤੇ ਹਿੰਸਾ ਕਰਨ ਦਾ ਦੋਸ਼ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement