ਹਰਜੋਤ ਸਿੰਘ ਬੈਂਸ ਵਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

By : GAGANDEEP

Published : Jul 17, 2023, 6:56 pm IST
Updated : Jul 17, 2023, 6:56 pm IST
SHARE ARTICLE
harjot singh bains
harjot singh bains

ਰਾਸ਼ੀ ਨਾਲ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਹੋਣਗੇ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ  ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।  ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।

ਇਹ ਵੀ ਪੜ੍ਹੋ: ਮੋਗਾ ਬਜ਼ੁਰਗ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਪੋਸਟ ਪਾ ਲਈ ਕਤਲ ਦੀ ਜ਼ਿੰਮੇਵਾਰੀ

ਉਨ੍ਹਾਂ ਦਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।

ਇਹ ਵੀ ਪੜ੍ਹੋ: ਚੰਡੀਗੜ੍ਹ ਪੰਜਾਬ ਦਾ ਹੈ, ਹਰਿਆਣਾ ਨੂੰ 1 ਇੰਚ ਜ਼ਮੀਨ ਵੀ ਨਹੀਂ ਦੇਵਾਂਗੇ- ਸੁਨੀਲ ਜਾਖੜ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement