ਬਾਲ ਵਿਆਹ ਰੋਕੂ ਕਾਨੂੰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿਤਾ 6 ਹਫ਼ਤਿਆਂ ਦਾ ਸਮਾਂ, ਅਦਾਲਤ ਨੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
Published : Jul 17, 2023, 12:15 pm IST
Updated : Jul 17, 2023, 12:15 pm IST
SHARE ARTICLE
photo
photo

ਇਸ ਸਬੰਧੀ ਸਟੇਟਸ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿਤੇ ਹਨ

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬਾਲ ਵਿਆਹ ਰੋਕੂ ਕਾਨੂੰਨ, 2006 ਅਤੇ ਇਸ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਕਾਰੀ ਅਤੇ ਹਲਫ਼ਨਾਮਾ ਦਾਇਰ ਕਰਨ ਲਈ ਕੇਂਦਰ ਨੂੰ ਛੇ ਹਫ਼ਤਿਆਂ ਦਾ ਸਮਾਂ ਦਿਤਾ ਹੈ।

ਸਿਖਰਲੀ ਅਦਾਲਤ ਨੇ ਇਸ ਸਾਲ ਅਪ੍ਰੈਲ ਵਿਚ ਕੇਂਦਰ ਨੂੰ ਬਾਲ ਵਿਆਹ ਦੀ ਪ੍ਰਕਿਰਤੀ ਅਤੇ ਹੱਦ ਬਾਰੇ ਵੱਖ-ਵੱਖ ਰਾਜਾਂ ਤੋਂ ਇਕੱਤਰ ਕੀਤੇ ਅੰਕੜਿਆਂ, ਐਕਟ ਦੇ ਉਪਬੰਧਾਂ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕੇਂਦਰ ਸਰਕਾਰ ਦੁਆਰਾ ਇਸ ਉਦੇਸ਼ ਲਈ ਲਾਗੂ ਕੀਤੀਆਂ ਨੀਤੀਆਂ ਬਾਰੇ ਵਿਸ਼ੇਸ਼ ਤੌਰ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਇਸ ਸਬੰਧੀ ਸਟੇਟਸ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿਤੇ ਹਨ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੇਂਦਰ, ਰਾਜਾਂ ਨਾਲ ਸਲਾਹ ਕਰ ਕੇ, ਐਕਟ ਦੀ ਧਾਰਾ 16 ਦੇ ਤਹਿਤ ਬਾਲ ਵਿਆਹ ਰੋਕੂ ਅਧਿਕਾਰੀਆਂ ਦੀ ਨਿਯੁਕਤੀ ਦੀ ਪਾਲਣਾ ਬਾਰੇ ਸੁਪਰੀਮ ਕੋਰਟ ਨੂੰ ਸੂਚਿਤ ਕਰੇ। ਸੁਪਰੀਮ ਕੋਰਟ ਨੇ 13 ਅਪ੍ਰੈਲ ਦੇ ਆਪਣੇ ਹੁਕਮ 'ਚ ਕਿਹਾ ਸੀ ਕਿ ਹਲਫਨਾਮੇ 'ਚ ਇਹ ਵੀ ਦਸਿਆ ਜਾਣਾ ਚਾਹੀਦਾ ਹੈ ਕਿ ਕੀ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਹੋਰ 'ਫੁਟਕਲ ਜ਼ਿੰਮੇਵਾਰੀਆਂ' ਦਿਤੀਆਂ ਗਈਆਂ ਹਨ।

ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮ੍ਹਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਵਧੀਕ ਸਾਲਿਸਿਟਰ ਜਨਰਲ ਐਸ਼ਵਰਿਆ ਭਾਟੀ ਦੀ ਬੇਨਤੀ ’ਤੇ ਕੇਂਦਰ ਸਰਕਾਰ ਨੂੰ ਜਾਣਕਾਰੀ ਇਕੱਠੀ ਕਰਨ ਅਤੇ ਇਸ ਅਦਾਲਤ ਵਿਚ ਹਲਫ਼ਨਾਮਾ ਦਾਖ਼ਲ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿਤਾ ਗਿਆ ਹੈ। ਪਟੀਸ਼ਨ 1 ਸਤੰਬਰ, 2023 ਨੂੰ ਸੁਣਵਾਈ ਲਈ ਦਾਇਰ ਕੀਤੀ ਜਾਵੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement