69 ਸਾਲ ਦੇ ਹੋਏ ਪੀਐਮ ਮੋਦੀ, ਦੇਸ਼ ਵਿਦੇਸ਼ ਤੋਂ ਵਧਾਈਆਂ ਦੀ ਲੱਗੀ ਝੜੀ
Published : Sep 17, 2019, 9:38 am IST
Updated : Sep 17, 2019, 4:24 pm IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਸਮੇਂ ਪੂਰੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਤੋਂ ਵੀ ਉਹਨਾਂ ਨੂੰ ਵਧਾਈਆਂ ਮਿਲ ਰਹੀਆਂ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਸਮੇਂ ਪੂਰੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਤੋਂ ਵੀ ਉਹਨਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਲੋਕਾਂ ਤੱਕ ਸਾਰੇ ਉਹਨਾਂ ਦੀ ਲੰਬੀ ਉਮਰ ਅਤੇ  ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।ਭਾਜਪਾ ਆਗੂਆਂ ਸਮੇਤ ਹੋਰ ਪਾਰਟੀਆਂ ਦੇ ਆਗੂ ਵੀ ਉਹਨਾਂ ਨੂੰ ਵਧਾਈਆਂ ਦੇ ਰਹੇ ਹਨ। ਰੇਲ ਮੰਤਰੀ ਪਿਊਸ਼ ਗੋਇਲ ਨੇ ਅਪਣੇ ਟਵਿਟਰ ਹੈਂਡਲ ‘ਤੇ ਪੀਐਮ ਮੋਦੀ ਨੂੰ ਉਹਨਾਂ ਦੇ 69ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ।

 



 

 

ਪੀਐਮ ਮੋਦੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਭਾਜਪਾ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

 



 

 

ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਟਵਿਟਰ ਹੈਂਡਲ ਤੋਂ ਵੀ ਪੀਐਮ ਮੋਦੀ ਦੇ ਜਨਮ ਦਿਨ ਮੌਕੇ ਟਵੀਟ ਕੀਤਾ ਗਿਆ। ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਦਰਾ ਰਾਜੇ ਨੇ ਵੀ ਪੀਐਮ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।

 


 

ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।

 


 

ਨੇਪਾਲ ਦੇ ਪ੍ਰਧਾਨ ਮੰਤਪੀ ਕੇਪੀ ਓਲੀ ਨੇ ਵੀ ਪੀਐਮ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵੀ ਪੀਐਮ ਮੋਦੀ ਨੂੰ ਟਵੀਟ ਕਰ ਕੇ ਜਨਮ ਦਿਨ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਟਵੀਟ ਕਰ ਕੇ ਮੋਦੀ ਨੂੰ ਵਧਾਈ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement