ਚੰਡੀਗੜ੍ਹ ਦੇ ਸੈਕਟਰ 45-ਸੀ ਸਥਿਤ EWS ਦੇ ਘਰ ਨੂੰ ਲੱਗੀ ਭਿਆਨਕ ਅੱਗ
Published : Sep 17, 2022, 11:19 am IST
Updated : Sep 17, 2022, 11:19 am IST
SHARE ARTICLE
Photo
Photo

ਮੌਕੇ 'ਤੇ ਪਹੁੰਚੇ 3 ਫਾਇਰ ਟੈਂਡਰ

 

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 45 ਸੀ ਸਥਿਤ ਈਡਬਲਿਊਐਸ ਦੇ ਘਰ ਨੂੰ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਅਨੁਸਾਰ ਸੈਕਟਰ 45 ਸੀ ਦੇ ਈਡਬਲਿਊਐਸ ਮਕਾਨ ਨੰ: 2335 ਵਿੱਚ ਇੱਕ ਬਜ਼ੁਰਗ ਜੋੜਾ ਰਹਿੰਦਾ ਹੈ। ਜਿਹਨਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ।

ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਇਸ ਦੀ ਲਪਟਾਂ ਆਸ-ਪਾਸ ਦੇ ਘਰਾਂ ਤੱਕ ਪਹੁੰਚ ਗਈਆਂ। ਲੋਕ ਆਪਣੇ ਬੱਚਿਆਂ ਸਮੇਤ ਘਰਾਂ ਤੋਂ ਬਾਹਰ ਆ ਗਏ। ਸਮੇਂ ਸਿਰ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਲਿਆ।

ਅੱਗ ਬੁਝਾਉਣ ਦਾ ਕੰਮ ਫਾਇਰ ਬਿ੍ਗੇਡ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੀਤਾ ਗਿਆ | ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਸਰਕਾਰੀ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਸਾਰਾ ਕੂੜਾ ਘਰ ਦੇ ਬਾਹਰ ਕੱਢਿਆ ਗਿਆ |

ਖ਼ਬਰ ਮਿਲਣ ਤੱਕ ਦਸ ਟਿੱਪਰ ਦਾ ਮਲਬਾ ਹਟਾਇਆ ਗਿਆ। ਲੰਮੇ ਸਮੇਂ ਤੋਂ ਬਜ਼ੁਰਗ ਜੋੜੇ ਦੀ ਮਾਨਸਿਕ ਬਿਮਾਰੀ ਕਾਰਨ ਸਥਾਨਕ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਸਥਾਨਕ ਲੋਕ ਵੀ ਕਾਫੀ ਪਰੇਸ਼ਾਨ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement