ਦਿੱਲੀ ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ 'ਚ ਐਸ.ਆਈ.ਆਰ. ਲਾਗੂ ਕਰਨ ਦੀ ਤਿਆਰੀ ਸ਼ੁਰੂ ਕੀਤੀ
Published : Sep 17, 2025, 10:20 pm IST
Updated : Sep 17, 2025, 10:20 pm IST
SHARE ARTICLE
Representative Image.
Representative Image.

ਸਬੰਧਤ ਸਾਰੇ ਅਧਿਕਾਰੀਆਂ - ਜ਼ਿਲ੍ਹਾ ਚੋਣ ਅਧਿਕਾਰੀ, ਚੋਣ ਰਜਿਸਟਰੇਸ਼ਨ ਅਧਿਕਾਰੀ, ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਬੀ.ਐਲ.ਓ. ਨੂੰ ਸਿਖਲਾਈ ਦਿਤੀ ਗਈ

ਨਵੀਂ ਦਿੱਲੀ : ਦਿੱਲੀ ਦੇ ਵੋਟਰਾਂ ਨੂੰ 2002 ਦੀ ਵੋਟਰ ਸੂਚੀ ’ਚ ਨਾਮ ਨਾ ਆਉਣ ਉਤੇ ਅਪਣਾ ਪਛਾਣ ਪੱਤਰ ਪੇਸ਼ ਕਰਨਾ ਪਵੇਗਾ ਕਿਉਂਕਿ ਚੋਣ ਕਮਿਸ਼ਨ ਕੌਮੀ ਰਾਜਧਾਨੀ ’ਚ ਐਸ.ਆਈ.ਆਰ. ਅਭਿਆਸ ਦੀ ਤਿਆਰੀ ਸ਼ੁਰੂ ਕਰ ਰਿਹਾ ਹੈ, ਜਿਸ ਦੀਆਂ ਤਰੀਕਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ।

ਇਕ ਅਧਿਕਾਰਤ ਬਿਆਨ ਮੁਤਾਬਕ ਚੋਣ ਕਮਿਸ਼ਨ (ਈ.ਸੀ.) ਨੇ ਵੋਟਰ ਸੂਚੀਆਂ ਦੀ ਅਖੰਡਤਾ ਦੀ ਰਾਖੀ ਲਈ ਅਪਣੇ ਸੰਵਿਧਾਨਕ ਹੁਕਮ ਨੂੰ ਨਿਭਾਉਣ ਲਈ ਦੇਸ਼ ਭਰ ਵਿਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। 

ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦਫ਼ਤਰ ਨੇ ਵੀ ਇਸ ਅਭਿਆਸ ਦੀ ਸਫਲਤਾ ਲਈ ਤਿਆਰੀਆਂ ਸ਼ੁਰੂ ਕਰ ਦਿਤੀ ਆਂ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਬੂਥ ਪੱਧਰ ਦੇ ਅਧਿਕਾਰੀ (ਬੀ.ਐਲ.ਓ.) ਨਿਯੁਕਤ ਕੀਤੇ ਗਏ ਹਨ। 

ਇਸ ਵਿਚ ਕਿਹਾ ਗਿਆ ਹੈ ਕਿ ਸਬੰਧਤ ਸਾਰੇ ਅਧਿਕਾਰੀਆਂ - ਜ਼ਿਲ੍ਹਾ ਚੋਣ ਅਧਿਕਾਰੀ, ਚੋਣ ਰਜਿਸਟਰੇਸ਼ਨ ਅਧਿਕਾਰੀ, ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਬੀ.ਐਲ.ਓ. ਨੂੰ ਸਿਖਲਾਈ ਦਿਤੀ ਗਈ ਹੈ। ਸੀ.ਈ.ਓ. ਦੇ ਦਫ਼ਤਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅਪਣੇ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਵਾਂ ਦੀ ਤਸਦੀਕ ਕਰਨ ਲਈ 2002 ਦੀ ਵੋਟਰ ਸੂਚੀ ਨੂੰ ਵੇਖਣ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement