ਹਾਈ ਕੋਰਟ ਤੋਂ ਰਾਹਤ ਮਿਲਣ ਮਗਰੋਂ ਬੋਲੇ ਰਾਘਵ ਚੱਢਾ, “ਇਹ ਮਕਾਨ ਜਾਂ ਦੁਕਾਨ ਦੀ ਨਹੀਂ, ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ”
Published : Oct 17, 2023, 6:11 pm IST
Updated : Oct 17, 2023, 6:11 pm IST
SHARE ARTICLE
Raghav Chadha
Raghav Chadha

ਰਾਘਵ ਚੱਢਾ ਨੇ ਕਿਹਾ ਕਿ ਇਸ ਅਲਾਟਮੈਂਟ ਨੂੰ ਰੱਦ ਕਰਨਾ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ

 

ਨਵੀਂ ਦਿੱਲੀ: 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਟਾਈਪ 7 ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ ਕਰਨ ਨੂੰ ਚੁਨੌਤੀ ਦੇਣ ਵਾਲੇ ਮਾਮਲੇ 'ਚ ਦਿੱਲੀ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਰਾਘਵ ਚੱਢਾ ਨੂੰ ਫਿਲਹਾਲ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਨੇ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਫਿਲਹਾਲ ਰੋਕ ਲਗਾ ਦਿਤੀ ਹੈ।

ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ, “ਇਹ ਕਿਸੇ ਘਰ ਜਾਂ ਦੁਕਾਨ ਦੀ ਲੜਾਈ ਨਹੀਂ, ਸਗੋਂ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਆਖਰਕਾਰ ਸੱਚ ਅਤੇ ਇਨਸਾਫ ਦੀ ਜਿੱਤ ਹੋਈ ਹੈ। ਮੈਂ ਮਾਣਯੋਗ ਦਿੱਲੀ ਹਾਈ ਕੋਰਟ ਵਲੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ, ਜੋ ਮੇਰੇ ਵਿਰੁਧ ਸੀ”।

ਰਾਘਵ ਚੱਢਾ ਨੇ ਕਿਹਾ ਕਿ ਇਸ ਅਲਾਟਮੈਂਟ ਨੂੰ ਰੱਦ ਕਰਨਾ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ ਜਿਸ ਦਾ ਉਦੇਸ਼ ਇਕ ਨੌਜਵਾਨ, ਸਪੱਸ਼ਟ ਬੋਲਣ ਵਾਲੇ ਸੰਸਦ ਮੈਂਬਰ ਨੂੰ ਚੁੱਪ ਕਰਾਉਣਾ ਹੈ। ਮੇਰੀ ਸਰਕਾਰੀ ਰਿਹਾਇਸ਼ ਨੂੰ ਰੱਦ ਕਰਨ ਦਾ ਫੈਸਲਾ ਆਪਹੁਦਰਾ, ਗੈਰ-ਵਾਜਬ ਅਤੇ ਬੇਇਨਸਾਫ਼ੀ ਵਾਲਾ ਸੀ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇ 70 ਸਾਲਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਸੀ ਕਿ ਕਿਸੇ ਮੈਂਬਰ ਨੂੰ ਸਰਕਾਰ ਨੂੰ ਜਵਾਬਦੇਹ ਠਹਿਰਾਉਣ ਬਦਲੇ ਇਸ ਤਰ੍ਹਾਂ ਦੀ ਸਿਆਸੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰਾਜ ਸਭਾ ਮੈਂਬਰ ਨੇ ਕਿਹਾ ਕਿ ਹਰ ਸੰਸਦ ਮੈਂਬਰ ਸਰਕਾਰੀ ਰਿਹਾਇਸ਼ ਦਾ ਹੱਕਦਾਰ ਹੈ, ਜੋ ਕਿ ਮੈਨੂੰ ਦਿਤਾ ਗਿਆ ਹੈ। ਮੇਰੇ ਵਾਂਗ ਮੇਰੇ ਕਈ ਸਾਥੀਆਂ ਨੂੰ ਵੀ ਇਹ ਹੱਕ ਮਿਲਿਆ, ਜੋ ਪਹਿਲੀ ਵਾਰ ਸੰਸਦ ਮੈਂਬਰ ਬਣੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਵਿਰੋਧੀ ਆਵਾਜ਼ਾਂ, ਜੋ ਕਰੋੜਾਂ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ, ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਤਕ ਮੈਂ ਸੰਸਦ ਵਿਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਵਾਬਦੇਹ ਠਹਿਰਾਉਂਦੇ ਹੋਏ ਦੋ ਭਾਸ਼ਣ ਦਿਤੇ ਹਨ। ਮੇਰੇ ਪਹਿਲੇ ਭਾਸ਼ਣ ਤੋਂ ਬਾਅਦ, ਮੇਰੀ ਸਰਕਾਰੀ ਰਿਹਾਇਸ਼ ਨੂੰ ਰੱਦ ਕਰ ਦਿਤਾ ਗਿਆ ਸੀ। ਮੇਰੇ ਦੂਜੇ ਭਾਸ਼ਣ ਤੋਂ ਬਾਅਦ, ਮੇਰੀ ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਮੁਅੱਤਲ ਕਰ ਦਿਤੀ ਗਈ ਸੀ।

ਕੋਈ ਵੀ ਸੰਸਦ ਮੈਂਬਰ ਉਦੋਂ ਤਕ ਕੰਮ ਨਹੀਂ ਕਰ ਸਕਦਾ ਜਦੋਂ ਤਕ ਉਸ ਨੂੰ ਭਵਿੱਖ ਦੀ ਕੀਮਤ ਬਾਰੇ ਚਿੰਤਾ ਨਾ ਹੋਵੇ ਕਿ ਉਸ ਨੂੰ ਆਪਣੇ ਸਪੱਸ਼ਟ ਅਤੇ ਇਮਾਨਦਾਰ ਭਾਸ਼ਣ ਦੀ ਕੀਮਤ ਚੁਕਾਉਣੀ ਪਵੇਗੀ। ਹਾਲਾਂਕਿ, ਮੈਂ ਡਰਨ ਵਾਲਾ ਨਹੀਂ ਹਾਂ, ਅਤੇ ਮੈਂ ਲੋਕਤੰਤਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਇਸ ਸਰਕਾਰ ਨੂੰ ਇਸ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਉਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਰਾਘਵ ਨੇ ਕਿਹਾ ਕਿ ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਉਹ ਮੈਨੂੰ ਮੇਰੀ ਸਰਕਾਰੀ ਰਿਹਾਇਸ਼ ਤੋਂ ਕੱਢ ਸਕਦੇ ਹਨ, ਉਹ ਮੈਨੂੰ ਸੰਸਦ ਤੋਂ ਕੱਢ ਸਕਦੇ ਹਨ, ਪਰ ਉਹ ਮੈਨੂੰ ਕਰੋੜਾਂ ਭਾਰਤੀਆਂ ਦੇ ਦਿਲਾਂ ਤੋਂ ਨਹੀਂ ਕੱਢ ਸਕਦੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement