17 ਸਾਲਾ ਲੜਕੀ ਨੇ ਪਿਤਾ, ਚਾਚੇ ਅਤੇ ਦਾਦੇ 'ਤੇ ਲਗਾਏ ਜਿਨਸੀ ਸ਼ੋਸ਼ਣ ਦਾ ਦੋਸ਼
Published : Nov 17, 2022, 8:02 pm IST
Updated : Nov 17, 2022, 8:20 pm IST
SHARE ARTICLE
Image
Image

ਪਿਤਾ ਨੇ ਮਾਂ ਦੀ ਗ਼ੈਰ-ਮੌਜੂਦਗੀ 'ਚ ਵਾਰ-ਵਾਰ ਬਲਾਤਕਾਰ ਕੀਤਾ

 

ਪੁਣੇ - ਉੱਤਰ ਪ੍ਰਦੇਸ਼ ਦੀ ਇੱਕ 17 ਸਾਲਾ ਲੜਕੀ ਨੇ ਆਪਣੇ ਪਿਤਾ ਅਤੇ ਚਾਚੇ 'ਤੇ ਵਾਰ-ਵਾਰ ਬਲਾਤਕਾਰ ਕਰਨ, ਅਤੇ ਉਸ ਦੇ ਦਾਦੇ 'ਤੇ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਪੁਣੇ ਪੁਲਿਸ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਲੜਕੀ ਨੇ ਹਾਲ ਹੀ ਵਿੱਚ ਪੁਣੇ ਸਥਿਤ ਆਪਣੇ ਕਾਲਜ ਵਿੱਚ ਜਿਨਸੀ ਸ਼ੋਸ਼ਣ ਸਬੰਧੀ ਬਣਾਈ ‘ਵਿਸ਼ਾਖਾ ਕਮੇਟੀ’ ਦੇ ਮੈਂਬਰਾਂ ਨੂੰ ਆਪਣੇ ਦੁੱਖ ਦੱਸੇ। ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸੰਬੰਧ ਵਿੱਚ ਬੁੱਧਵਾਰ ਨੂੰ ਪੁਣੇ ਸ਼ਹਿਰ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਅਤੇ ਪੋਕਸੋ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਪੀੜਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ 2016 ਤੋਂ 2018 ਦਰਮਿਆਨ ਜਦੋਂ ਉਹ ਉੱਤਰ ਪ੍ਰਦੇਸ਼ 'ਚ ਸੀ, ਤਾਂ ਉਸ ਦੇ ਚਾਚੇ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ ਅਤੇ ਦਾਦੇ ਨੇ ਉਸ ਨਾਲ ਛੇੜਛਾੜ ਕੀਤੀ।

ਕਿਸ਼ੋਰੀ ਨੇ ਪੁਲਿਸ ਨੂੰ ਦੱਸਿਆ ਕਿ 2018 ਵਿੱਚ ਪੁਣੇ ਆਉਣ ਤੋਂ ਬਾਅਦ, ਕਿਸ਼ੋਰੀ ਨੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਬਾਰੇ ਲਿਖ ਕੇ ਆਪਣੇ ਪਿਤਾ ਨੂੰ ਦੱਸਿਆ। ਪਰ, ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਦਮ ਚੁੱਕਣ ਦੀ ਬਜਾਏ, ਪਿਤਾ ਨੇ ਵੀ ਮਾਂ ਦੀ ਗ਼ੈਰ-ਮੌਜੂਦਗੀ 'ਚ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ, ''ਅਸੀਂ ਲੜਕੀ ਦੇ ਪਿਤਾ, ਚਾਚੇ ਅਤੇ ਦਾਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਅਤੇ ਅਗਲੇਰੀ ਜਾਂਚ ਜਾਰੀ ਹੈ।

Location: India, Maharashtra, Pune

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement