Haryana News: ਹਾਈਕੋਰਟ ਦਾ ਖੱਟਰ ਸਰਕਾਰ ਨੂੰ ਝਟਕਾ, ਹਰਿਆਣਾ ਦੇ ਲੋਕਾਂ ਲਈ ਪ੍ਰਾਈਵੇਟ ਨੌਕਰੀਆਂ ਵਿੱਚ ਰੱਖਿਆ 75 ਫੀਸਦੀ ਕੋਟਾ ਕੀਤਾ ਰੱਦ

By : GAGANDEEP

Published : Nov 17, 2023, 7:07 pm IST
Updated : Nov 17, 2023, 7:07 pm IST
SHARE ARTICLE
Haryana News
Haryana News

Haryana News: ਖੱਟਰ ਸਰਕਾਰ ਨੇ ਕਾਨੂੰਨ ਕੀਤਾ ਸੀ ਪਾਸ

 Haryana News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਹਰਿਆਣਾ ਦੇ ਵਸਨੀਕਾਂ ਨੂੰ ਨਿਜੀ ਖੇਤਰ ਦੀਆਂ ਨੌਕਰੀਆਂ ’ਚ 75 ਫੀ ਸਦੀ ਰਾਖਵਾਂਕਰਨ ਦੇਣ ਵਾਲੇ ਹਰਿਆਣਾ ਸਰਕਾਰ ਦੇ 2020 ਦੇ ਇਕ ਕਾਨੂੰਨ ਨੂੰ ਰੱਦ ਕਰ ਦਿਤਾ ਹੈ। ਇਹ ਫੈਸਲਾ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਹਰਪ੍ਰੀਤ ਕੌਰ ਜੀਵਨ ਨੇ ਸੁਣਾਇਆ। ਸੀਨੀਅਰ ਵਕੀਲ ਅਕਸ਼ੈ ਭਾਨ ਨੇ ਕਿਹਾ ਕਿ ਬੈਂਚ ਨੇ ਪੂਰੇ ਐਕਟ ਨੂੰ ਰੱਦ ਕਰ ਦਿਤਾ ਹੈ।

ਪਟੀਸ਼ਨਕਰਤਾਵਾਂ ਦੇ ਵਕੀਲਾਂ ’ਚੋਂ ਇਕ ਭਾਨ ਨੇ ਕਿਹਾ ਕਿ ਇਹ ਦਲੀਲ ਦਿਤੀ ਗਈ ਸੀ ਕਿ ­‘ਹਰਿਆਣਾ ਸਟੇਟ ਇੰਪਲਾਇਮੈਂਟ ਆਫ਼ ਲੋਕਲ ਕੈਂਡੀਡੇਟਸ ਐਕਟ, 2020’ ਸੰਵਿਧਾਨ ਦੇ ਆਰਟੀਕਲ 14 ਅਤੇ 19 ਦੀ ਉਲੰਘਣਾ ਕਰਦਾ ਹੈ। ਅਦਾਲਤ ਨੇ ਸੂਬੇ ਦੇ ਉਮੀਦਵਾਰਾਂ ਨੂੰ ਨਿਜੀ ਖੇਤਰ ਦੀਆਂ ਨੌਕਰੀਆਂ ’ਚ 75 ਫ਼ੀ ਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਐਕਟ ਨੂੰ ਲਾਗੂ ਕਰਨ ਵਿਰੁਧ ਕਈ ਪਟੀਸ਼ਨਾਂ ਨੂੰ ਮਨਜ਼ੂਰ ਕੀਤਾ ਸੀ। ਇਸ ’ਚ ਵੱਧ ਤੋਂ ਵੱਧ ਕੁਲ ਮਹੀਨਾਵਾਰ ਤਨਖਾਹ ਜਾਂ 30,000 ਰੁਪਏ ਤਕ ਦੇ ਭੱਤੇ ਦੇਣ ਵਾਲੀਆਂ ਨੌਕਰੀਆਂ ਸ਼ਾਮਲ ਹਨ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement