Chhattisgarh News: ਛੱਤੀਸਗੜ੍ਹ ’ਚ 5 ਨਕਸਲੀ ਢੇਰ, 2 ਜਵਾਨ ਜ਼ਖ਼ਮੀ
Published : Nov 17, 2024, 9:50 am IST
Updated : Nov 17, 2024, 9:50 am IST
SHARE ARTICLE
5 naxalite piles in Chhattisgarh News
5 naxalite piles in Chhattisgarh News

Chhattisgarh News: ਅਬੂਝਮਾੜ ਇਲਾਕੇ ’ਚ ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ

5 naxalite piles in Chhattisgarh News : ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ’ਚ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਇਸ ਘਟਨਾ ’ਚ ਦੋ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਅਧਿਕਾਰੀਆਂ ਨੇ ਦਸਿਆ ਕਿ ਜਦੋਂ ਟੀਮ ਸਵੇਰੇ ਕਰੀਬ 8 ਵਜੇ ਅਬੂਝਮਾੜ ਇਲਾਕੇ ’ਚ ਸੀ ਤਾਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। 

ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਹੁਣ ਤਕ ਪੰਜ ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਦੋਹਾਂ ਵਿਚਾਲੇ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। 

ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲੇ ’ਚ ਦੋ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀ ਜਵਾਨਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। 

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement