ਸੱਜਣ ਕੁਮਾਰ 'ਤੇ ਫ਼ੈਸਲੇ ਮਗਰੋਂ ਸਿਰਸਾ ਨੇ ਫੂਲਕਾ ਨੂੰ ਪਾਈ ਜੱਫੀ
Published : Dec 17, 2018, 4:17 pm IST
Updated : Dec 17, 2018, 4:17 pm IST
SHARE ARTICLE
Phooka
Phooka

1984 ਸਿੱਖ ਕਤਲੇਆਮ ਮਾਮਲੇ ਵਿਚ ਮੁੱਖ ਮੁਲਜ਼ਮ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ...

ਨਵੀਂ ਦਿੱਲੀ (ਭਾਸ਼ਾ) : 1984 ਸਿੱਖ ਕਤਲੇਆਮ ਮਾਮਲੇ ਵਿਚ ਮੁੱਖ ਮੁਲਜ਼ਮ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਉਪਰੰਤ ਜਦੋਂ 84 ਪੀੜਤਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਅਦਾਲਤ ਦੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲ ਕਰਨ ਲੱਗੇ ਤਾਂ ਸੀਨੀਅਰ ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਫ਼ੈਸਲੇ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਜੱਫ਼ੀ ਵਿਚ ਲੈ ਲਿਆ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਇਸ ਫ਼ੈਸਲੇ ਦੇ ਲਈ ਹਾਈਕੋਰਟ ਦਾ ਧੰਨਵਾਦ ਕਰਦੇ ਹਨ।

Manjinder Singh SirsaManjinder Singh Sirsa

ਉਨ੍ਹਾਂ ਇਹ ਵੀ ਆਖਿਆ ਕਿ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਨੂੰ ਫਾਂਸੀ ਦੇ ਫੰਧੇ ਤਕ ਪਹੁੰਚਾਉਣ ਅਤੇ ਗਾਂਧੀ ਪਰਵਾਰ ਦੇ ਲੋਕਾਂ ਨੂੰ ਜੇਲ੍ਹ ਪਹੁੰਚਾਉਣ ਤਕ ਸਾਡਾ ਸੰਘਰਸ਼ ਜਾਰੀ ਰਹੇਗਾ। ਦਸ ਦਈਏ ਕਿ 84 ਸਿੱਖ ਕਤਲੇਆਮ ਮਾਮਲੇ ਵਿਚ ਅੱਜ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਹੈ, ਭਾਵੇਂ ਕਿ ਇਹ ਫੈਸਲਾ 34 ਸਾਲ ਬਾਅਦ ਆਇਆ ਹੈ ਪਰ ਫਿਰ ਵੀ ਇਸ ਫ਼ੈਸਲੇ ਨੂੰ ਲੈ ਕੇ 84 ਦੇ ਪੀੜਤ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement