ਜਲ੍ਹਿਆਂਵਾਲੇ ਬਾਗ਼ ਵਰਗੀ ਹੈ ਜਾਮੀਆ 'ਤੇ ਪੁਲਿਸ ਕਾਰਵਾਈ : ਊਧਵ
Published : Dec 17, 2019, 4:08 pm IST
Updated : Dec 17, 2019, 4:29 pm IST
SHARE ARTICLE
Uddhav Thackeray on Jamia university
Uddhav Thackeray on Jamia university

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ।

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ। ਊਧਵ ਠਾਕਰੇ ਨੇ ਕਿਹਾ ਕਿ ਨੌਜਵਾਨਾਂ ਵਿਚ ਬੰਬ ਵਰਗੀ ਤਾਕਤ ਹੁੰਦੀ ਹੈ, ਉਹਨਾਂ ਨੂੰ ਭੜਕਾਓ ਨਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਨਾਲ ਅਜਿਹਾ ਨਾ ਕੀਤਾ ਜਾਵੇ, ਜੋ ਸਰਕਾਰ ਕਰ ਰਹੀ ਹੈ।

Uddhav ThackerayUddhav Thackeray

ਇਸ ਤੋਂ ਪਹਿਲਾਂ ਊਧਵ ਠਾਕਰੇ ਨੇ ਅਘਾੜੀ ਦੇ ਵਿਧਾਇਕਾਂ ਨਾਲ ਬੈਠਕ ਕੀਤੀ ਸੀ। ਇਸ ਬੈਠਕ ਦੌਰਾਨ ਊਧਵ ਠਾਕਰੇ ਨੇ ਕਿਹਾ ਕਿ ਦੇਸ਼ ਵਿਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਨੂੰ ਸਮਝ ਨਹੀਂ ਆਇਆ ਕਿ ਦਿੱਲੀ ਦੇ ਲੋਕ ਕੀ ਕਰਨਾ ਚਾਹੁੰਦੇ ਹਨ। ਇਸ ਦੇਸ਼ ਦੇ ਲੋਕਾਂ ਵਿਚ ਤਣਾਅ ਪੈਦਾ ਕੀਤਾ ਜਾ ਰਿਹਾ ਹੈ।

 


 

ਊਧਵ ਠਾਕਰੇ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਤੁਹਾਡਾ ਹਲਕਾ ਤੁਹਾਡੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਮਾਚਿਸ ਜਲਾਉਣ ਦੀਆਂ  ਕੋਸ਼ਿਸ਼ਾਂ ਹੋ ਰਹੀਆਂ ਹਨ। ਸਾਨੂੰ ਇਹ ਯਕੀਨੀ ਕਰਨ ਦੀ ਲੋੜ ਹੈ ਕਿ ਕਿਸੇ ਹਲਕੇ ਵਿਚ ਚੀਜ਼ਾਂ ਗਲਤ ਨਾ ਹੋ। ਉਹਨਾਂ ਨੇ ਵਿਧਾਇਕਾਂ ਨੂੰ ਕਿਹਾ ਕਿ ਸੈਸ਼ਨ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਅਪਣੇ ਹਲਕਿਆਂ ਵਿਚ ਜਾ ਕੇ ਦੇਖਣਾ ਚਾਹੀਦਾ ਹੈ ਕਿ ਉਹਨਾਂ ਦੇ ਇਲਾਕੇ ਵਿਚ ਕੁਝ ਗਲਤ ਨਾ ਹੋਵੇ।

Jamia Millia IslamiaJamia Millia Islamia

ਸ਼ਿਵਸੈਨਾ ਆਗੂ ਸੰਜੇ ਰਾਉਤ ਤੋਂ ਵੀ ਨਾਗਰਿਕਤਾ ਕਾਨੂੰਨ ‘ਤੇ ਸਵਾਲ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਊਧਵ ਠਾਕਰੇ ਅਪਣੀ ਬੈਠਕ ਵਿਚ ਇਸ ਕਾਨੂੰਨ ਦੇ ਵਿਰੋਧ ਜਾਂ ਸਮਰਥਨ ਦਾ ਵਿਰੋਧ ਕਰਨ ਦਾ ਫੈਸਲਾ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮਹਾਰਾਸ਼ਟਰ ਵਿਚ ਵੀ ਮੁਸ਼ਕਲਾਂ ਆ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement