ਬੀਬੀ ਨੇ ਸੁਣਾਈਆਂ ਮੋਦੀ ਨੂੰ ਖਰੀਆਂ ਖਰੀਆਂ ਤੇ ਕਿਹਾ ਸੰਘਰਸ਼ ਜਿੱਤ ਕੇ ਹੀ ਘਰਾਂ ਨੂੰ ਵਾਪਸ ਜਾਵਾਂਗੇ
Published : Dec 17, 2020, 4:08 pm IST
Updated : Dec 17, 2020, 4:09 pm IST
SHARE ARTICLE
Narinder modi
Narinder modi

ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੌਸਲਿਆਂ ਨੂੰ ਡੇਗਣ ਦੀ ਅਸਫਲ ਕੋਸ਼ਿਸ ਕਰ ਰਹੀ ਹੈ।

ਨਵੀਂ ਦਿੱਲੀ , ਅਰਪਨ ਕੌਰ : ਬਾਰਡਰ ‘ਤੇ ਬੀਬੀ ਨੇ ਸੁਣਾਈਆਂ ਮੋਦੀ ਨੂੰ ਖਰੀਆਂ ਖਰੀਆਂ ਤੇ ਕਿਹਾ ਸ਼ੰਘਰਸ਼ ਜਿੱਤ ਕੇ ਹੀ ਘਰਾਂ ਨੂੰ ਵਾਪਸ ਜਾਵਾਂਗੇ ਨਹੀਂ ਤਾਂ ਇੱਥੇ ਹੀ  ਸ਼ਹੀਦੀਆਂ ਪਾਈਆਂ ਜਾਣ ਗਈਆਂ, ਉਨ੍ਹਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੌਸਲਿਆਂ ਨੂੰ ਡੇਗਣ ਦੀ ਅਸਫਲ ਕੋਸ਼ਿਸ ਕਰ ਰਹੀ ਹੈ। 

photophotoਕਿਸਾਨ ਬੀਬੀਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਦੀ ਸਰਕਾਰ ਹੈ , ਕਿਸਾਨ ਵਿਰੋਧੀ ਬਿੱਲ ਲਿਆ ਕੇ ਦੇਸ਼ ਦੇ ਕਿਸਾਨਾਂ ਦੇ ਢਿੱਡ ‘ਤੇ ਲੱਤ ਮਾਰਕੇ ਕਿਸਾਨਾਂ ਨੂੰ ਮੌਤ ਦੇ ਮੂੰਹ ਵਿਚ ਧੱਕ ਰਹੀ ਹੈ। ਬੀਬੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨਾਂ ਲਈ ਮੌਤ ਦਾ ਵਾਰੰਟ ਹਨ ।  ਕਿਸਾਨ ਬੀਬੀਆਂ ਨੇ ਕਿਹਾ ਕਿ ਜਿੰਨਾ ਸਮਾਂ ਮੋਦੀ ਸਰਕਾਰ ਕਿਸਾਨਾਂ ਦੇ ਅੱਗੇ ਝੁਕਦੀ ਨਹੀਂ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ,

photophotoਇਹ ਮੋਦੀ ਸਰਕਾਰ ਦੀ ਮਰਜ਼ੀ ਹੈ, ਕਿ ਉਹ ਕਿਸਾਨਾਂ ਦੀਆਂ ਮੰਗਾਂ ਇੱਕ ਦਿਨ ਵਿੱਚ ਮੰਨ ਲਵੇ, ਦਸ ਦਿਨਾਂ ਵਿੱਚ ਮੰਨ ਲਵੇ ਜਾਂ ਛੇ ਮਹੀਨਿਆਂ  ਵਿੱਚ ਮੰਨ ਲਵੇ. ਅਸੀਂ ਤਾਂ ਸ਼ੰਘਰਸ਼ ਦੀ ਪੂਰੀ ਤਿਆਰੀ ਕਰਕੇ ਆਈਆ ਹਾਂ, ਉਨ੍ਹਾਂ ਕਿਹਾ ਕਿ ਮੋਦੀ ਕੋਲ ਅੰਬਾਨੀ ਦੇ ਪੋਤੇ ਦੀ ਵਧਾਈ ਦੇਣ ਤਾਂ ਉਸ ਦੇ ਘਰ ਜਾ ਸਕਦਾ ਹੈ ਪਰ ਪਿਛਲੇ ਅਠਾਰਾਂ ਦਿਨਾਂ ਤੋਂ ਧਰਨੇ ਤੇ ਬੈਠੇ ਕਿਸਾਨਾਂ ਨੂੰ ਮਿਲਣ ਲਈ ਉਸ ਕੋਲ ਵਕਤ ਨਹੀਂ । ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਮੋਦੀ ਸਰਕਾਰ ਦਾ ਹੰਕਾਰ ਤੋੜ ਕੇ ਜਾਣਗੇ, ਸਾਡੇ ਸੰਘਰਸ਼ ਦੀ ਜਿੱਤ ਯਕੀਨੀ ਹੈ ਕਿਉਂਕਿ ਸਾਡੇ ਸੰਘਰਸ਼ ਨੂੰ ਸਾਰਿਆਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement