ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਦਾ ਸਿਰ ਵੱਢਣ ਵਾਲੇ ਨੂੰ 2 ਕਰੋੜ ਰੁਪਏ ਦਾ ਇਨਾਮ - ਭਾਜਪਾ ਆਗੂ ਦਾ ਐਲਾਨ 
Published : Dec 17, 2022, 8:55 pm IST
Updated : Dec 17, 2022, 8:55 pm IST
SHARE ARTICLE
Image
Image

ਇਹ ਸੁਣ ਕੇ ਭੀੜ ਨੇ ਲਗਾਏ ਨਾਅਰੇ 

 

ਬਾਗਪਤ -ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਵਿਰੁੱਧ ਸੂਬੇ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਇੱਥੇ ਭਾਰਤੀ ਜਨਤਾ ਪਾਰਟੀ ਦੇ ਇੱਕ ਸਥਾਨਕ ਆਗੂ ਨੇ ਕਿਹਾ ਹੈ ਕਿ ਜਿਹੜਾ ਵਿਅਕਤੀ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਸਿਰ ਵੱਢ ਕੇ ਲਿਆਵੇਗਾ ਉਸ ਨੂੰ ਦੋ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇੱਥੇ ਕਲੈਕਟਰੇਟ ਵਿਖੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਤੇ ਜ਼ਿਲ੍ਹਾ ਪੰਚਾਇਤ ਮੈਂਬਰ ਮਨੂਪਾਲ ਬਾਂਸਲ ਨੇ ਕਿਹਾ, "ਮੈਂ ਐਲਾਨ ਕਰਦਾ ਹਾਂ ਕਿ ਬਿਲਾਵਲ ਭੁੱਟੋ ਦਾ ਸਿਰ ਧੜ ਤੋਂ ਅਲੱਗ ਕਰਨ ਵਾਲੇ ਨੂੰ ਮੈਂ ਆਪਣੇ ਵੱਲੋਂ ਦੋ ਕਰੋੜ ਰੁਪਏ ਦਾ ਇਨਾਮ ਦਿਆਂਗਾ।"

ਇਸ ਤੋਂ ਬਾਅਦ ਇਸ ਮੌਕੇ ਇਕੱਠੀ ਹੋਈ ਭੀੜ ਨੇ ‘ਮਨੂਪਾਲ ਬਾਂਸਲ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਮਨੁਪਾਲ ਬਾਂਸਲ ਨੇ ਕਿਹਾ ਕਿ ਉਹ ਅਜੇ ਵੀ ਆਪਣੇ ਬਿਆਨ 'ਤੇ ਕਾਇਮ ਹੈ।

ਉਸ ਨੇ ਕਿਹਾ, "ਹਾਂ, ਮੈਂ ਇਹ ਬਿਆਨ ਅੱਜ ਦਿੱਤਾ ਹੈ। ਜੇਕਰ ਉਹ ਮੇਰੇ ਪ੍ਰਧਾਨ ਮੰਤਰੀ ਬਾਰੇ ਅਜਿਹੀਆਂ ਗੱਲਾਂ ਕਹਿ ਰਹੇ ਹਨ, ਜਿਨ੍ਹਾਂ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ, ਤਾਂ ਅਸੀਂ ਅਜਿਹੇ ਵਿਅਕਤੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸਾਨੂੰ ਆਪਣੇ ਪ੍ਰਧਾਨ ਮੰਤਰੀ ਨਾਲ ਅਥਾਹ ਪਿਆਰ ਹੈ ਅਤੇ ਜੇਕਰ ਸਾਨੂੰ ਉਨ੍ਹਾਂ ਲਈ ਕੁਝ ਵੀ ਕਰਨਾ ਪਵੇ, ਤਾਂ ਸਾਨੂੰ ਕੋਈ ਦਿੱਕਤ ਨਹੀਂ ਹੋਵੇਗੀ।" 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement