‘ਰੇਲ ਰੋਕੋ’ ਪ੍ਰੋਗਰਾਮ ਨੂੰ ਦੇਸ਼ ਭਰ ’ਚ ਭਰਵਾਂ ਹੁੰਗਾਰਾ ਮਿਲਿਆ: ਸੰਯੁਕਤ ਕਿਸਾਨ ਮੋਰਚਾ
Published : Feb 18, 2021, 9:01 pm IST
Updated : Feb 18, 2021, 9:01 pm IST
SHARE ARTICLE
Rail Roko Andolan
Rail Roko Andolan

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ...

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਦੇਸ਼ ਭਰ 'ਚ ਸੈਂਕੜੇ ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ 'ਤੇ ਵੱਡੀਆਂ-ਗਿਣਤੀਆਂ 'ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ। 

ਆਗੂਆਂ ਨੇ ਕਿਹਾ ਕਿ MSP ਦੀ ਕਾਨੂੰਨੀ ਗਾਰੰਟੀ ਲਈ,3 ਖੇਤੀ ਕਾਨੂੰਨਾਂ,ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋਂ ਕਿਸਾਨ-ਅੰਦੋਲਨ ਕਰ ਰਹੇ ਹਨ,ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ। 

ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਜ ਦੇ ਸੱਦੇ ਨੂੰ ਲਾਮਿਸਾਲ ਕਾਮਯਾਬ ਕਰਨ ਅਤੇ ਸਾਂਝੀ ਕਿਸਾਨ ਲੀਡਰਸ਼ਿਪ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ,ਕਿਸਾਨ ਤੇ ਹੋਰ ਮਿਹਨਤੀ ਵਰਗਾਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਆਵਾਮ ਵੱਲੋਂ ਦਿੱਤੇ ਜਾ ਰਹੇ ਬੇਮਿਸਾਲ ਸਹਿਯੋਗ ਅਤੇ ਚੌਤਰਫਾ ਸੰਗਰਾਮੀ ਸਰਗਰਮੀ ਤੋਂ ਇਹ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਕਿ ਕਿਸਾਨ ਅੰਦੋਲਨ ਅਵੱਸ਼ ਫਤਹਿਯਾਬ ਹੋਵੇਗਾ ਅਤੇ ਮੋਦੀ ਸਰਕਾਰ ਦੇ ਇਰਾਦੇ ਅਸਫਲ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement