ਅਮਿਤ ਸ਼ਾਹ ਨੇ CM ਚੰਨੀ ਦੀ ਚਿੱਠੀ ਦਾ ਦਿੱਤਾ ਜਵਾਬ, ''ਦੇਸ਼ ਦੀ ਏਕਤਾ ਨਾਲ ਖਿਲਵਾੜ ਬਰਦਾਸ਼ਤ ਨਹੀਂ''
Published : Feb 18, 2022, 8:56 pm IST
Updated : Feb 18, 2022, 8:56 pm IST
SHARE ARTICLE
Charanjeet Channi, Amit Shah
Charanjeet Channi, Amit Shah

CM ਚੰਨੀ ਨੇ ਚਿੱਠੀ ਲਿਖ ਕੇ 'ਆਪ' ਤੇ SFJ ਦੇ ਸਬੰਧਾਂ ਦੀ ਜਾਂਚ ਦੀ ਕੀਤੀ ਸੀ ਮੰਗ

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਦਾਅਵਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਤਰ ਦਾ ਜਵਾਬ ਦਿੰਦਿਆਂ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਭਰੋਸਾ ਦਿੱਤਾ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸੀਐਮ ਜਾਂ ਅਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖਦੇ ਹਨ।

file photo

ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖੇ ਪੱਤਰ ਦਾ ਜਵਾਬ ਦਿੰਦਿਆ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਨਿੱਜੀ ਤੌਰ 'ਤੇ ਇਹ ਯਕੀਨੀ ਬਣਾਉਣਗੇ ਕਿ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' ਦੇ ਆਮ ਆਦਮੀ ਪਾਰਟੀ ਨਾਲ ਸੰਪਰਕ ਹੋਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਇਲਾਵਾ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਇਕ ਵਾਰ ਮੈਨੂੰ ਕਿਹਾ ਸੀ ਕਿ ਉਹ ਪੰਜਾਬ ਦਾ ਸੀਐਮ ਜਾਂ ਅਜ਼ਾਦ ਪੰਜਾਬ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement