ਭਾਜਪਾ ਅੱਗੇ ਨਾ ਝੁਕਣ ਕਾਰਨ ਲਾਲੂ 'ਤੇ ਹਮਲੇ ਹੋ ਰਹੇ ਹਨ: ਪ੍ਰਿਅੰਕਾ ਗਾਂਧੀ 
Published : Feb 18, 2022, 3:03 pm IST
Updated : Feb 18, 2022, 3:03 pm IST
SHARE ARTICLE
Priyanka Gandhi Vadra
Priyanka Gandhi Vadra

ਕਿਹਾ -  ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ 'ਤੇ ਹੋ ਰਹੇ ਹਮਲੇ ਉਨ੍ਹਾਂ ਵਲੋਂ ਭਾਜਪਾ ਦੀ ਰਾਜਨੀਤੀ ਅੱਗੇ ਨਾ ਝੁਕਣ ਦਾ ਨਤੀਜਾ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਲਾਲੂ ਪ੍ਰਸਾਦ ਨੂੰ ਨਿਆਂ ਮਿਲੇਗਾ।

Lalu Prasad Yadav Lalu Prasad Yadav

ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ, ''ਭਾਜਪਾ ਦੀ ਰਾਜਨੀਤੀ ਦਾ ਇਹ ਇਕ ਅਹਿਮ ਪਹਿਲੂ ਹੈ ਕਿ ਜੋ ਵੀ ਉਨ੍ਹਾਂ ਦੇ ਅੱਗੇ ਨਹੀਂ ਝੁਕਦਾ, ਉਸ ਨੂੰ ਹਰ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਸਿਆਸਤ ਕਾਰਨ ਲਾਲੂ ਪ੍ਰਸਾਦ ਯਾਦਵ ਜੀ 'ਤੇ ਹਮਲੇ ਹੋ ਰਹੇ ਹਨ। ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।"

tweet tweet

ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ ਅਤੇ ਡੋਰਾਂਡਾ ਖਜ਼ਾਨੇ ਵਿੱਚੋਂ 139.35 ਕਰੋੜ ਰੁਪਏ ਦੀ ਗੈਰ-ਕਾਨੂੰਨੀ ਨਿਕਾਸੀ ਦੇ ਚਾਰਾ ਘੁਟਾਲੇ ਆਰਸੀ 47ਏ/96 ਦੇ ਸਭ ਤੋਂ ਵੱਡੇ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਸਮੇਤ 41 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Priyanka Gandhi VadraPriyanka Gandhi Vadra

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਹੁਣ ਉਸ ਦੀ ਸਜ਼ਾ ਦੇ ਨੁਕਤੇ 'ਤੇ ਸੁਣਵਾਈ ਲਈ 21 ਫਰਵਰੀ ਦੀ ਤਰੀਕ ਤੈਅ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement