ਪੱਛਮੀ ਬੰਗਾਲ ਦੇ I-PAC ਰੇਡ ਮਾਮਲੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ 

By : JAGDISH

Published : Feb 18, 2026, 5:11 pm IST
Updated : Feb 18, 2026, 5:11 pm IST
SHARE ARTICLE
Supreme Court hears West Bengal I-PAC raid case
Supreme Court hears West Bengal I-PAC raid case

ਮਮਤਾ ਬੈਨਰੀ ਨੇ ਕੇਂਦਰ 'ਤੇ ED ਨੂੰ ਹਥਿਆਰ ਵਜੋਂ ਵਰਤਣ ਦਾ ਲਗਾਇਆ ਇਲਜ਼ਾਮ

ਕੋਲਕਾਤਾ :  ਪੱਛਮੀ ਬੰਗਾਲ ਵਿੱਚ I-PAC ਨਾਲ ਜੁੜੇ ਰੇਡ ਮਾਮਲੇ ਵਿੱਚ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ । ਇਸ ਦੌਰਾਨ ਮਮਤਾ ਸਰਕਾਰ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਨ੍ਹਾਂ ਰਾਜਾਂ ਵਿੱਚ ਹਥਿਆਰ ਵਜੋਂ ਵਰਤ ਰਹੀ ਹੈ ਜਿੱਥੇ ਵਿਰੋਧੀ ਪਾਰਟੀ ਦੀ ਸਰਕਾਰ ਹੈ।
ਇਸੇ ਤਰ੍ਹਾਂ ਕੇਂਦਰੀ ਏਜੰਸੀ ਨੇ ਜਵਾਬ ਵਿੱਚ ਕਿਹਾ ਕਿ ਅਸੀਂ ਕਿਸੇ ਦੇ ਹਥਿਆਰ ਨਹੀਂ ਹਾਂ । ਬੰਗਾਲ ਵਿੱਚ ਮਮਤਾ ਸਰਕਾਰ ਨੇ ਸਾਨੂੰ ਧਮਕਾਇਆ ਹੈ । ਦੋਵਾਂ ਪੱਖਾਂ ਵਿਚਕਾਰ ਬਹਿਸ ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਕਿਸ ਨੂੰ ਧਮਕਾਇਆ ਜਾ ਰਿਹਾ ਹੈ, ਇਹ ਅਸੀਂ ਤੈਅ ਕਰਾਂਗੇ।

ਈਡੀ ਨੇ I-PAC ਰੇਡ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਤੋਂ ਕਰਵਾਉਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਈਡੀ ਦਾ ਇਲਜ਼ਾਮ ਹੈ ਕਿ 8 ਜਨਵਰੀ ਨੂੰ ਇੰਡੀਅਨ ਪੋਲੀਟੀਸ਼ਨ ਐਕਸ਼ਨ ਕਮੇਟੀ ਦੇ ਦਫ਼ਤਰਾਂ ’ਤੇ ਰੇਡ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਬੰਗਾਲ ਪੁਲਿਸ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਕਾਰਵਾਈ ਵਿੱਚ ਰੁਕਾਵਟ ਪਾਈ।
ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 18 ਮਾਰਚ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ 3 ਫਰਵਰੀ ਨੂੰ ਸੁਣਵਾਈ ਟਾਲੀ ਗਈ ਸੀ। ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਕਿਹਾ ਸੀ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵੱਲੋਂ ਈਡੀ ਦੀ ਜਾਂਚ ਵਿੱਚ ਰੁਕਾਵਟ ਪਾਉਣਾ ਬਹੁਤ ਗੰਭੀਰ ਮੁੱਦਾ ਹੈ।
 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement