ਭੱਜੀ ਨੇ ਵੀ ਦੱਸਿਆ ਕੋਰੋਨਾ ਵਾਇਰਸ ਤੋਂ ਬਚਣ ਦਾ ਤਰੀਕਾ, ਸ਼ੇਅਰ ਕੀਤੀ ਤਸਵੀਰ 
Published : Mar 18, 2020, 3:41 pm IST
Updated : Mar 18, 2020, 3:41 pm IST
SHARE ARTICLE
File Photo
File Photo

ਇਸ ਤਸਵੀਰ ਦੇ ਜ਼ਰੀਏ ਉਸ ਨੇ ਲੋਕਾਂ ਨੂੰ ਮੌਜੂਦਾ ਸਮੇਂ ਹੱਥ ਮਿਲਾਉਣ ਤੋਂ ਬਚਣ ਦਾ ਸੰਦੇਸ਼ ਦਿੱਤਾ ਹੈ,

ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਲੱਗਭਗ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਵਿਸ਼ਵ ਸਿਹਤ ਸੰਗਠ  ਪਹਿਲਾਂ ਹੀ ਇਸ ਵਾਇਰਸ ਨੂੰ ਮਹਾਂਮਾਰੀ ਐਲਾਨ ਕਰ ਚੁੱਕਿਆ ਹੈ। ਹੁਣ ਭਾਰਤ ਸਰਕਾਰ ਨੇ ਵੀ ਇਸ ਨੂੰ ਮਹਾਂਮਾਰੀ ਐਲਾਨ ਕਰ ਦਿੱਤਾ ਹੈ ਅਤੇ ਆਪਣੇ ਨਾਗਰਿਕਾਂ ਦੇ ਬਚਾਅ ਲਈ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Corona VirusCorona Virus

ਦੂਜੇ ਦੇਸ਼ਾਂ ਵਿਚ ਜਾਣ ਅਤੇ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੁਨੀਆ ਭਰ ਵਿਚ ਕਈ ਮਸ਼ਹੂਰ ਖੇਡ ਪ੍ਰਤੀਯੋਗਿਤਾਵਾਂ ਰੱਦ ਹੋ ਚੁੱਕੀਆਂ ਹਨ। ਭਾਰਤ ਸਰਕਾਰ ਇਸ ਮੁਸ਼ਕਲ ਸਮੇਂ ਨਾਲ ਨਜਿੱਠਣ ਲਈ ਆਪਣੇ ਕਦਮਾਂ ਨੂੰ ਹੋਲੀ-ਹੋਲੀ ਮਜ਼ਬੂਤ ਕਰ ਰਹੀ ਹੈ। ਉੱਥੇ ਹੀ ਭਾਰਤੀ ਖਿਡਾਰੀ ਵੀ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ।

File Photo File Photo

ਇਸ ਸਭ ਦੇ ਚਲਦੇ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਸਟੋਰੀ ਅਪਲੋਡ ਕੀਤੀ ਹੈ, ਜਿਸ ਵਿਚ ਉਸ ਨੇ ਆਪਣੇ ਮਜ਼ਾਕੀਆ ਸੁਭਾਅ ਮੁਤਾਬਕ ਇਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ਦੇ ਜ਼ਰੀਏ ਉਸ ਨੇ ਲੋਕਾਂ ਨੂੰ ਮੌਜੂਦਾ ਸਮੇਂ ਹੱਥ ਮਿਲਾਉਣ ਤੋਂ ਬਚਣ ਦਾ ਸੰਦੇਸ਼ ਦਿੱਤਾ ਹੈ, ਉੱਥੇ ਹੀ ਉਸ ਨੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੋਕਾਂ ਨੂੰ ਨਮਸਤੇ ਕਰਨ ਲਈ ਕਿਹਾ ਹੈ।

File PhotoFile Photo

ਇਸ ਸਟੋਰੀ ਵਿਚ ਐੱਮ. ਐੱਸ. ਧੋਨੀ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਣ ਪ੍ਰਿਟੀ ਜ਼ਿੰਟਾ ਦੇ ਨਾਲ ਹੱਥ ਮਿਲਾਉਂਦੇ ਦਿਸ ਰਹੇ ਹਨ ਅਤੇ ਉੱਥੇ ਹੀ ਦੂਜੇ ਪਾਸੇ ਹਰਭਜਨ ਪ੍ਰਿਟੀ ਜ਼ਿੰਟਾ ਨੂੰ ਨਮਸਤੇ ਕਰਦੇ ਦਿਖਾਈ ਦੇ ਰਹੇ ਹਨ। ਇਹ ਤਸਵੀਰਾਂ ਆਈ. ਪੀ. ਐੱਲ. ਦੇ ਇਕ ਮੈਚ ਦੀਆਂ ਹਨ। ਹਰਭਜਨ ਨੇ ਤਸਵੀਰ ਵਿਚ ਲਿਖਿਆ, ''ਕੋਰੋਨਾ ਵਾਇਰਸ ਤੋਂ ਬਚਣ ਦਾ ਆਸਾਨ ਤਰੀਕਾ।''
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement