ਨੌਜਵਾਨ ਰਣਜੀਤ ਸਿੰਘ ਦੀ ਰਿਹਾਈ ਤੋਂ ਬਾਅਦ ਹਵਾਈ ਅੱਡੇ ਪੁੱਜਣ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ
Published : Mar 18, 2021, 11:47 am IST
Updated : Mar 18, 2021, 11:47 am IST
SHARE ARTICLE
manjinder singh sirsa
manjinder singh sirsa

ਉਨ੍ਹਾਂ ਦੀ ਰਿਹਾਈ ਵੇਲੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। 

ਅੰਮ੍ਰਿਤਸਰ:  ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਬੀਤੇ ਰਾਤ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਨੂੰ  ਅੱਜ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਰਿਹਾ ਕਰਵਾ ਲਿਆ ਗਿਆ ਹੈ।

Manjider singh sirsaManjinder singh sirsa

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜਣ ਤੇ' ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ।  ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

Manjider singh sirsaManjinder singh sirsa

ਇਸ ਦੌਰਾਨ ਅਜਨਾਲਾ ਤੋਂ ਪਹੁੰਚੇ ਸਿੱਖ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬਾਠ, ਭਾਈ ਕਾਬਲ ਸਿੰਘ ਸ਼ਾਹਪੁਰ, ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਡਾ. ਕੁਲਵੰਤ ਸਿੰਘ ਨਿੱਜਰ ਸਮੇਤ ਹੋਰਨਾਂ ਵੱਲੋਂ ਨੌਜਵਾਨ ਰਣਜੀਤ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਦੀ ਰਿਹਾਈ ਵੇਲੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। 

celebrationcelebration

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸਿੰਘੁ ਬਾਰਡਰ ਵਿਖੇ ਕੁਝ ਗੁੱਡਾ ਅਨਸਰਾਂ ਵੱਲੋਂ ਮਹਿਲਾਵਾਂ ਅਤੇ ਹੋਰਨਾਂ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਬਚਾਉਣ ਲਈ  ਗੁਰਸਿੱਖ ਨੌਜਵਾਨ ਰਣਜੀਤ ਸਿੰਘ ਢਾਲ ਬਣੇ ਸਨ ਤੇ ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ  ਹੋ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement