ਸੜਕ ਹਾਦਸੇ ’ਚ 21 ਸਾਲਾ ਕੁੜੀ ਦੀ ਮੌਤ : ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Published : Mar 18, 2023, 3:52 pm IST
Updated : Mar 18, 2023, 3:52 pm IST
SHARE ARTICLE
photo
photo

ਇਸ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ

 

ਝਾਰਖੰਡ : ਸੜਕ ਹਾਦਸੇ ਨੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਦਿੱਤੀਆਂ। ਸੜਕ ਹਾਦਸੇ ਵਿਚ 21 ਸਾਲਾ ਕੁੜੀ ਦੀ ਮੌਤ ਹੋ ਗਈ ਹੈ। ਇਮਤਿਹਾਨ ਦੇ ਕੇ ਘਰ ਪਰਤਦੇ ਸਮੇਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਸ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ।
ਘਟਨਾ ਪਲਾਮੂ ਦੇ ਸਦਰ ਥਾਣਾ ਖੇਤਰ ਦੀ ਹੈ। ਅਨੀਤਾ ਕੁਮਾਰੀ (21) ਦੇ ਪਰਿਵਾਰਕ ਮੈਂਬਰਾਂ ਨੇ ਦੋ ਮਹੀਨੇ ਬਾਅਦ ਵਿਆਹ ਤੈਅ ਕੀਤਾ ਸੀ। ਇਸ ਵਿਆਹ ਤੋਂ ਪੂਰਾ ਪਰਿਵਾਰ ਖੁਸ਼ ਸੀ ਪਰ ਅਨੀਤਾ ਦੀ ਵੀ ਪੜ੍ਹਾਈ ਪੂਰੀ ਕਰਨ ਦੀ ਇੱਛਾ ਸੀ। ਪਰਿਵਾਰ ਵਾਲੇ ਵੀ ਚਾਹੁੰਦੇ ਸਨ ਕਿ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹੀ ਵਿਆਹ ਹੋਵੇਗਾ। ਅਨੀਤਾ ਦਾ ਪ੍ਰੀਖਿਆ ਕੇਂਦਰ ਜਨਤਾ ਸ਼ਿਵਰਾਤਰੀ ਕਾਲਜ ਵਿੱਚ ਸੀ। ਸ਼ਾਮ 5.30 ਵਜੇ ਜਦੋਂ ਇਮਤਿਹਾਨ ਸਮਾਪਤ ਹੋਇਆ ਤਾਂ ਰੋਜ਼ਾਨਾ ਦੀ ਤਰ੍ਹਾਂ ਵੱਡਾ ਭਰਾ ਅਨੀਤਾ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਘਰ ਵਾਪਸ ਜਾਣ ਲੱਗਾ।

ਇਕ ਤੇਜ਼ ਰਫ਼ਤਾਰ ਪਿਕਅੱਪ ਵੈਨ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਜ਼ੋਰਦਾਰ ਟੱਕਰ 'ਚ ਅਨੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜ਼ਖ਼ਮੀ ਭਰਾ ਦਾ ਇਲਾਜ ਚੱਲ ਰਿਹਾ ਹੈ।

ਥਾਣਾ ਇੰਚਾਰਜ ਨੇ ਦੱਸਿਆ ਕਿ ਜਿਸ ਪਿਕਅੱਪ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ, ਉਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਜਦਕਿ ਡਰਾਈਵਰ ਫਰਾਰ ਹੈ। ਇਸ ਹਾਦਸੇ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement