Arvind Kejriwal News: ਦਿੱਲੀ ਜਲ ਬੋਰਡ ਮਾਮਲਾ; ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ
Published : Mar 18, 2024, 10:13 am IST
Updated : Mar 18, 2024, 10:13 am IST
SHARE ARTICLE
Arvind Kejriwal skips ED summons in Delhi Jal Board case
Arvind Kejriwal skips ED summons in Delhi Jal Board case

ਜਦੋਂ ਅਦਾਲਤ ਤੋਂ ਜ਼ਮਾਨਤ ਮਿਲੀ ਹੈ ਤਾਂ ED ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ? ED ਦੇ ਸੰਮਨ ਗੈਰ-ਕਾਨੂੰਨੀ ਹਨ: AAP

Arvind Kejriwal News: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ 'ਤੇ ਪੇਸ਼ ਹੋਣ ਵਾਲੇ ਸਨ ਪਰ ਹੁਣ ਖ਼ਬਰ ਆ ਰਹੀ ਹੈ ਕਿ ਈਡੀ ਦੇ ਇਸ ਸੰਮਨ 'ਤੇ ਵੀ ਅਰਵਿੰਦ ਕੇਜਰੀਵਾਲ ਪੇਸ਼ ਨਹੀਂ ਹੋਣਗੇ। ਈਡੀ ਨੇ ਦਿੱਲੀ ਜਲ ਬੋਰਡ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਸੀ। ਇਸ ਸੰਮਨ ਦੇ ਅਨੁਸਾਰ ਸੀਐਮ ਕੇਜਰੀਵਾਲ ਨੇ ਅੱਜ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ।

ਦਿੱਲੀ ਜਲ ਬੋਰਡ ਮਾਮਲੇ 'ਚ ਈਡੀ ਦੇ ਇਸ ਸੰਮਨ 'ਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿਤੀ ਹੈ। ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਪਾਰਟੀ ਨੇ ਕਿਹਾ ਕਿ ਜਦੋਂ ਰਾਊਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿਤੀ ਹੈ ਤਾਂ ਈਡੀ ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ।

ਦੱਸ ਦੇਈਏ ਕਿ ਸੀਬੀਆਈ ਨੇ ਬੋਰਡ ਦੀ ਟੈਂਡਰ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਜੁਲਾਈ 2022 ਵਿਚ ਐਫਆਈਆਰ ਦਰਜ ਕੀਤੀ ਸੀ। ਸੀਬੀਆਈ ਐਫਆਈਆਰ ਦੇ ਅਧਾਰ 'ਤੇ, ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ। 

ਦਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਨੂੰ 18 ਮਾਰਚ ਨੂੰ ਏਪੀਜੇ ਅਬਦੁਲ ਕਲਾਮ ਰੋਡ 'ਤੇ ਈਡੀ ਦਫ਼ਤਰ 'ਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ, ਜਿਸ 'ਚ ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਰਾਸ਼ਟਰੀ ਕਨਵੀਨਰ ਨੂੰ ਤਲਬ ਕੀਤਾ ਗਿਆ ਹੈ।

ਓਧਰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਐਫਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਦਿੱਲੀ ਜਲ ਬੋਰਡ ਦੇ ਸਾਬਕਾ ਮੁੱਖ ਇੰਜੀਨੀਅਰ ਜਗਦੀਸ਼ ਕੁਮਾਰ ਅਰੋੜਾ ਨੇ ਐਨਕੇਜੀ ਇਨਫਰਾਸਟ੍ਰਕਚਰ ਲਿਮਟਿਡ ਨਾਮਦੀ ਕੰਪਨੀ ਨੂੰ 38 ਕਰੋੜ ਰੁਪਏ ਦਾ ਬੋਰਡ ਠੇਕਾ ਦਿਤਾ ਸੀ, ਹਾਲਾਂਕਿ ਕੰਪਨੀ ਤਕਨੀਕੀ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਸੀ। ਇਹ ਈਡੀ ਕੇਸ ਦਾ ਆਧਾਰ ਹੈ। ਅਰੋੜਾ ਅਤੇ ਅਨਿਲ ਕੁਮਾਰ ਅਗਰਵਾਲ ਨਾਮ ਦੇ ਠੇਕੇਦਾਰ ਨੂੰ ਈਡੀ ਨੇ ਇਸ ਮਾਮਲੇ ਵਿਚ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।

(For more Punjabi news apart from Arvind Kejriwal skips ED summons in Delhi Jal Board case news, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement