ਰਾਸ਼ਟਰਪਤੀ ਟਰੰਪ ਦੀ ‘ਅਮਰੀਕਾ ਪਹਿਲਾਂ’ ਨੀਤੀ ਦਾ ਮਤਲਬ ਸਿਰਫ ਅਮਰੀਕਾ ਨਹੀਂ : ਤੁਲਸੀ ਗਬਾਰਡ 
Published : Mar 18, 2025, 9:47 pm IST
Updated : Mar 18, 2025, 9:47 pm IST
SHARE ARTICLE
Tulsi Gabbard
Tulsi Gabbard

ਕਿਹਾ, ਮੌਜੂਦਾ ਸਮਾਂ ਭਾਰਤ-ਅਮਰੀਕਾ ਸਬੰਧਾਂ ਨੂੰ ਡੂੰਘਾ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦਾ ਇਕ ਵੱਡਾ ਮੌਕਾ ਹੈ

ਨਵੀਂ ਦਿੱਲੀ : ਅਮਰੀਕਾ ਦੀ ਕੌਮੀ ਖੁਫੀਆ ਨਿਰਦੇਸ਼ਕ ਤੁਲਸੀ ਗਬਾਰਡ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਅਮਰੀਕਾ ਫਸਟ’ ਨੀਤੀ ਨੂੰ ਇਕੱਲੇ ਅਮਰੀਕਾ ਦੇ ਰੂਪ ’ਚ ਨਹੀਂ ਸਮਝਿਆ ਜਾਣਾ ਚਾਹੀਦਾ। ਰਾਇਸੀਨਾ ਡਾਇਲਾਗ ਦੇ ਇਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਗਬਾਰਡ ਨੇ ਕਿਹਾ ਕਿ ਮੌਜੂਦਾ ਸਮਾਂ ਭਾਰਤ-ਅਮਰੀਕਾ ਸਬੰਧਾਂ ਨੂੰ ਡੂੰਘਾ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦਾ ਇਕ ਵੱਡਾ ਮੌਕਾ ਹੈ। 

ਉਨ੍ਹਾਂ ਕਿਹਾ, ‘‘ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਟਰੰਪ ਨੇ ਪਿਛਲੇ ਮਹੀਨੇ ਵਾਸ਼ਿੰਗਟਨ ਡੀ.ਸੀ. ਵਿਚ ਅਪਣੀ ਬੈਠਕ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਵਿਆਪਕ ਦੁਵਲੇ ਸਬੰਧਾਂ ਨੂੰ ਉਤਸ਼ਾਹਤ ਕਰਨ ਦਾ ਦ੍ਰਿਸ਼ਟੀਕੋਣ ਪੇਸ਼ ਕੀਤਾ ਸੀ।’’ ਗਬਾਰਡ ਨੇ ਕਿਹਾ ਕਿ ਟਰੰਪ ਦੀ ‘ਅਮਰੀਕਾ ਪਹਿਲਾਂ’ ਨੀਤੀ ਦੀ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਵੀ ‘ਭਾਰਤ ਪਹਿਲਾਂ’ ਪਹੁੰਚ ਲਈ ਵਚਨਬੱਧ ਹਨ। 

ਉਨ੍ਹਾਂ ਕਿਹਾ, ‘‘ਇਹ ਗਲਤਫਹਿਮੀ ਨਹੀਂ ਹੋਣੀ ਚਾਹੀਦੀ ਕਿ ‘ਅਮਰੀਕਾ ਪਹਿਲਾਂ’ ਦਾ ਮਤਲਬ ਸਿਰਫ ਅਮਰੀਕਾ ਹੈ। ਮੈਨੂੰ ਭਰੋਸਾ ਹੈ ਕਿ ਸਾਡੇ ਦੋਹਾਂ ਦੇਸ਼ਾਂ ਵਿਚਾਲੇ ਇਹ ਭਾਈਵਾਲੀ ਅਤੇ ਦੋਸਤੀ ਵਧਦੀ ਰਹੇਗੀ।’’ ਗਬਾਰਡ ਨੇ ਵਾਸ਼ਿੰਗਟਨ ਡੀ.ਸੀ. ਵਿਚ ਮੋਦੀ-ਟਰੰਪ ਦੀ ਮੁਲਾਕਾਤ ਨੂੰ ‘ਦੋ ਪੁਰਾਣੇ ਦੋਸਤਾਂ ਦਾ ਮੁੜ ਮਿਲਣ’ ਦਸਿਆ। ਵਿਸ਼ਵ ’ਚ ਭੂ-ਸਿਆਸੀ ਉਥਲ-ਪੁਥਲ ਬਾਰੇ ਚਰਚਾ ਕਰਦਿਆਂ ਗਬਾਰਡ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement