ਯੂ.ਪੀ. 'ਚ ਇਕ ਹੋਰ ਦਰਿੰਦਗੀ ਦਾ ਮਾਮਲਾ ਵਿਆਹ 'ਚ ਮਾਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ
Published : Apr 18, 2018, 1:09 am IST
Updated : Apr 18, 2018, 1:09 am IST
SHARE ARTICLE
Rape
Rape

ਪੁਲਿਸ ਮੁਖੀ ਅਖਿਲੇਸ਼ ਕੁਮਾਰ ਚੌਰਸੀਆ ਨੇ ਦਸਿਆ ਕਿ ਅੱਠ ਸਾਲ ਦੀ ਬੱਚੀ ਅਪਣੇ ਪਰਿਵਾਰ ਨਾਲ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਇੱਥੇ ਆਈ ਸੀ। 

 ਉੱਤਰ ਪ੍ਰਦੇਸ਼ ਦੇ ਏਟਾ ਵਿਚ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਪਰਿਵਾਰ ਦੇ ਨਾਲ ਆਈ ਇਕ ਅੱਠ ਸਾਲਾਂ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਬਲਾਤਕਾਰ ਤੋਂ ਬਾਅਦ ਬੱਚੀ ਦੀ ਹਤਿਆ ਕਰ ਦਿਤੀ ਗਈ। ਪੁਲਿਸ ਮੁਖੀ ਅਖਿਲੇਸ਼ ਕੁਮਾਰ ਚੌਰਸੀਆ ਨੇ ਦਸਿਆ ਕਿ ਅੱਠ ਸਾਲ ਦੀ ਬੱਚੀ ਅਪਣੇ ਪਰਿਵਾਰ ਨਾਲ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਇੱਥੇ ਆਈ ਸੀ। ਜਾਣਕਾਰੀ ਅਨੁਸਾਰ ਰਾਤ ਕਰੀਬ ਡੇਢ ਵਜੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ ਅਤੇ ਘਰ ਵਿਚ ਤੇਜ਼ ਮਿਊਜ਼ਕ ਚੱਲ ਰਿਹਾ ਸੀ। ਸਾਰੇ ਲੋਕ ਵਿਆਹ ਦੀਆਂ ਰਸਮਾਂ ਵਿਚ ਰੁੱਝੇ ਹੋਏ ਸਨ। ਉਸੇ ਸਮੇਂ ਸੋਨੂੰ ਨਾਮ ਦਾ ਨੌਜਵਾਨ ਮੌਕਾ ਪਾ ਕੇ ਬੱਚੀ ਨੂੰ ਉਠਾ ਕੇ ਗਲੀ ਵਿਚ ਲੈ ਗਿਆ ਅਤੇ ਉਥੇ ਇਕ ਮਕਾਨ ਦੇ ਕਮਰੇ ਵਿਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉੱਥੇ ਉਸ ਦੀ ਗਲਾ ਦਬਾ ਕੇ ਹਤਿਆ ਕਰ ਦਿਤੀ। ਵਿਆਹ ਵਿਚ ਤੇਜ਼ ਮਿਊਜ਼ਕ ਕਾਰਨ ਬੱਚੀ ਦੀਆਂ ਚੀਕਾਂ ਦਬ ਕੇ ਰਹਿ ਗਈਆਂ। 

RapeRape

ਪੁਲਿਸ ਅਧਿਕਾਰੀ ਨੇ ਦਸਿਆ ਕਿ ਕਾਫ਼ੀ ਦੇਰ ਤਕ ਜਦੋਂ ਬੱਚੀ ਪਰਿਵਾਰ ਵਾਲਿਆਂ ਨੂੰ ਦਿਖਾਈ ਨਾ ਦਿਤੀ ਤਾਂ ਉਸ ਦੀ ਭਾਲ ਕੀਤੀ ਗਈ ਅਤੇ ਪੁਲਿਸ ਨੂੰ ਸੂਚਨਾ ਦਿਤੀ ਗਈ। ਕਾਫ਼ੀ ਲੱਭਣ ਤੋਂ ਬਾਅਦ ਬੱਚੀ ਦੀ ਲਹੂ ਲੁਹਾਨ ਹੋਈ ਲਾਸ਼ ਨਾਲ ਦੇ ਨਿਰਮਾਣ ਅਧੀਨ ਮਕਾਨ ਵਿਚੋਂ ਮਿਲੀ, ਜਿਸ ਦੇ ਗਲੇ ਵਿਚ ਰੱਸੀ ਬੰਨ੍ਹੀ ਹੋਈ ਸੀ। ਘਟਨਾ ਦੀ ਖ਼ਬਰ ਮਿਲਦੇ ਹੀ ਉਹ ਖ਼ੁਦ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਮੁਲਜ਼ਮ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ। ਲਾਸ਼ ਪੋਸਟਮਾਰਟਮ ਲਈ ਭੇਜ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਅਧਿਕਾਰੀ ਨੇ ਦਸਿਆ ਕਿ ਪੀੜਤ ਪ੍ਰਵਾਰ ਨੂੰ ਸੂਬਾ ਸਰਕਾਰ ਵਲੋਂ ਮਹਿਲਾ ਸਨਮਾਨ ਫੰਡ ਵਿਚੋਂ 10 ਲੱਖ ਰੁਪਏ ਦੀ ਸਹਾਇਤਾ ਦਿਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ ਸਾਬਤ ਹੋਣ 'ਤੇ ਮੁਲਜ਼ਮ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement