ਕੋਰੋਨਾ ਕਾਰਨ 10 ਸਾਲ ਪਿੱਛੇ ਚਲਾ ਜਾਵੇਗਾ ਭਾਰਤ, ਕਰੋੜਾਂ ਲੋਕ ਹੋਣਗੇ ਗਰੀਬ-ਯੂਐਨ ਰਿਪੋਰਟ
Published : Apr 18, 2020, 7:52 pm IST
Updated : Apr 18, 2020, 7:52 pm IST
SHARE ARTICLE
Photo
Photo

ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ ਅਤੇ ਜ਼ਿਆਦਾਤਰ ਦੇਸ਼ਾਂ ਵਿਚ ਲੌਕਡਾਊਨ ਜਾਰੀ ਹੈ।

ਨਵੀਂ ਦਿੱਲੀ: ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ ਅਤੇ ਜ਼ਿਆਦਾਤਰ ਦੇਸ਼ਾਂ ਵਿਚ ਲੌਕਡਾਊਨ ਜਾਰੀ ਹੈ। ਲੌਕਡਾਊਨ ਕਾਰਨ ਭਾਰਤ ਸਮੇਤ ਦੁਨੀਆ ਭਰ ਦੇ ਅਰਥਚਾਰੇ ‘ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਅਜਿਹੇ ਵਿਚ ਯੂਐਨ ਦੀ ਰਿਪੋਰਟ ਸਾਹਮਣੇ ਆਈ ਹੈ, ਇਸ ਨਾਲ ਦੇਸ਼ ਦੀ ਪਰੇਸ਼ਾਨੀ ਹੋਰ ਵਧ ਸਕਦੀ ਹੈ।

File PhotoFile Photo

ਲੌਕਡਾਊਨ ਨਾਲ ਜੂਝਦੇ ਹੋਏ ਦੇਸ਼ ਨੂੰ ਆਰਥਕ ਮੰਦੀ ਤੋਂ ਬਚਾਉਣ ਲਈ ਭਾਰਤ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਇਸ ਕੋਸ਼ਿਸ਼ ਦੇ ਬਾਵਜੂਦ ਵੀ ਦੇਸ਼ ਦੀ ਅਰਥ ਵਿਵਸਥਾ ‘ਤੇ ਕੋਰੋਨਾ ਦਾ ਬੁਰਾ ਪ੍ਰਭਾਵ ਪੈਣਾ ਤੈਅ ਹੈ। ਯੂਐਨ ਦੀ ਰਿਪੋਰਟ ਮੁਤਾਬਕ ਕੋਰੋਨਾ ਕਾਰਨ ਕਰੀਬ 10 ਕਰੋੜ ਲੋਕ ਗਰੀਬੀ ਰੇਖਾ ਤੋਂ ਹੇਠਾਂ ਚਲੇ ਜਾਣਗੇ।

Poverty in IndiaPhoto

ਇਸ ਦਾ ਸਭ ਤੋਂ ਵੱਡਾ ਕਾਰਨ ਦੇਸ਼ ਵਿਚ ਆਰਥਕ ਗਤੀਵਿਧੀਆਂ ਦਾ ਪੂਰੀ ਤਰਾਂ ਬੰਦ ਹੋ ਜਾਣਾ ਦੱਸਿਆ ਗਿਆ ਹੈ। ਯੂਐਨ ਦੇ ਖੋਜਕਰਤਾਵਾਂ ਨੇ ਕੋਰੋਨਾ ਵਾਇਰਸ ਕਾਰਨ ਕੀਤੇ ਗਏ ਲੌਕਡਾਊਨ ਨੂੰ ਲੈ ਕੇ  ਹਾਲ ਹੀ ਵਿਚ ਇਕ ਵਿਸ਼ਲੇਸ਼ਣ ਕੀਤਾ ਹੈ। ਇਸ ਅਧਾਰ ‘ਤੇ ਕਿਹਾ ਜਾ ਰਿਹਾ ਹੈ ਕਿ ਭਾਰਤ ਵਿਚ 104 ਮਿਲੀਅਨ ਤੋਂ ਜ਼ਿਆਦਾ ਲੋਕ ਵਿਸ਼ਵ ਬੈਂਕ ਵੱਲੋਂ ਨਿਰਧਾਰਿਤ ਗਰੀਬੀ ਰੇਖਾ ਤੋਂ ਹੇਠਾਂ ਚਲੇ ਜਾਣਗੇ।

povertyPhoto

ਯੂਐਨ ਮੁਤਾਬਕ ਹਾਲੇ ਜੋ ਲੋਕ ਰੋਜ਼ਾਨਾ 245 ਰੁਪਏ ਤੋਂ ਘੱਟ ਕਮਾਉਂਦੇ ਹਨ, ਉਹਨਾਂ ਨੂੰ ਗਰੀਬੀ ਰੇਖਾ ਤੋਂ ਹੇਠਾਂ ਰੱਖਿਆ ਜਾਂਦਾ ਹੈ। ਭਾਰਤ ਵਿਚ ਲਗਭਗ 60 ਫੀਸਦੀ ਅਬਾਦੀ ਯਾਨੀ 812 ਮਿਲੀਅਨ ਲੋਕ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਵਿਚ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦੀ ਗਿਣਤੀ 90 ਕਰੋੜ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ।

File PhotoFile Photo

ਇਸ ਖੋਜ ਅਨੁਸਾਰ 60 ਫ਼ੀਸਦੀ ਭਾਰਤੀ ਜੋ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ, ਉਹ 68 ਫੀਸਦੀ ਤੱਕ ਪਹੁੰਚ ਸਕਦੇ ਹਨ। ਦੱਸ ਦਈਏ ਕਿ ਇਕ ਦਹਾਕੇ ਪਹਿਲਾਂ ਭਾਰਤ ਦੀ ਇਹ ਸਥਿਤੀ ਸੀ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਗਰੀਬੀ ਰੇਖਾ ਤੋਂ ਬਾਹਰ ਆਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement