ਪਦਮ ਸ੍ਰੀ ਡਾਕਟਰ ਕੇ.ਕੇ. ਅਗਰਵਾਲ ਦੀ ਕੋਰੋਨਾ ਨਾਲ ਹੋਈ ਮੌਤ, ਵੈਕਸੀਨ ਦੇ ਲੱਗੇ ਸਨ ਦੋਵੇਂ ਟੀਕੇ
Published : May 18, 2021, 9:46 am IST
Updated : May 18, 2021, 9:47 am IST
SHARE ARTICLE
Dr. K.K. Aggarwal
Dr. K.K. Aggarwal

62 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ

ਨਵੀਂ ਦਿੱਲੀ: ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ  ਡਾ.ਕੇ.ਕੇ. ਅਗਰਵਾਲ ਦੀ ਕੋਰੋਨਾ ਨਾਲ ਮੌਤ ਹੋ ਗਈ। ਉਹਨਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਏ। ਕੋਰੋਨਾ ਨਾਲ ਲੰਬੀ ਲੜਾਈ ਲੜਨ ਤੋਂ ਬਾਅਦ, ਆਖਰਕਾਰ ਉਹ ਜ਼ਿੰਦਗੀ ਦੀ ਲੜਾਈ ਹਾਰ ਗਏ।

Dr. K.K. AggarwalDr. K.K. Aggarwal

ਡਾ: ਅਗਰਵਾਲ 62 ਸਾਲਾਂ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸਨ। ਤਿੰਨ ਦਿਨ ਪਹਿਲਾਂ, ਸਿਹਤ ਵਿਗੜਨ ਕਾਰਨ ਉਹਨਾਂ ਨੂੰ ਵੈਂਟੀਲੇਟਰ 'ਤੇ ਪਾ ਦਿੱਤਾ ਗਿਆ ਸੀ।

Dr. K.K. Aggarwal Dr. K.K. Aggarwal

ਦੋ ਮਹੀਨੇ ਪਹਿਲਾਂ ਅਗਰਵਾਲ ਨੇ  ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਵੀ ਲਈਆਂ ਸਨ, ਪਰ ਪਿਛਲੇ ਮਹੀਨੇ ਉਹ ਕੋਰੋਨਾ ਸੰਕਰਮਿਤ ਹੋ ਗਏ। ਅਗਰਵਾਲ ਨੂੰ ਸਾਲ 2010 ਵਿਚ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

corona casecorona virus

ਡਾ ਕੇ ਕੇ ਅਗਰਵਾਲ ਨੂੰ ਕੋਰੋਨਾ  ਸੰਕਰਮਿਤ ਹੋਣ ਤੋਂ ਬਾਅਦ ਏਮਜ਼ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਕੇ ਕੇ ਅਗਰਵਾਲ ਨੇ 28 ਅਪ੍ਰੈਲ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਦੱਸਿਆ ਸੀ ਕਿ ਉਹ ਕੋਰੋਨਾ ਇਨਫੈਕਟਡ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement