ਗੰਗਾਨਗਰ ਰੈਲੀ 'ਚ ਗਰਜੇ CM ਭਗਵੰਤ ਮਾਨ, ਕਿਹਾ- ਰਾਜਸਥਾਨ 'ਚ ਸਰਕਾਰ ਬਣੀ ਤਾਂ ਭ੍ਰਿਸ਼ਟਚਾਰੀਆਂ 'ਤੇ ਕੱਸਾਂਗੇ ਸ਼ਿਕੰਜਾ

By : GAGANDEEP

Published : Jun 18, 2023, 7:16 pm IST
Updated : Jun 18, 2023, 7:19 pm IST
SHARE ARTICLE
CM Bhagwant mann
CM Bhagwant mann

ਅਕਾਲੀ ਦਲ ਸਾਨੂੰ ਕਾਲੀਆਂ ਝੰਡੀਆਂ ਵਿਖਾਉਂਦਾ ਸੀ, ਅੱਜ ਅਪਣਾ ਰੰਗ ਭੁੱਲ ਗਏ- CM ਮਾਨ

 

ਗੰਗਾਨਗਰ: ਅੱਜ ਰਾਜਸਥਾਨ ਦੇ ਗੰਗਾਨਗਰ 'ਚ ਆਮ ਆਦਮੀ ਪਾਰਟੀ ਵਲੋਂ ਇਕ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੰਗਾਨਗਰ ਪੰਜਾਬ ਦੇ ਸਰਹੱਦੀ ਇਲਾਕਿਆਂ ਜਿਵੇਂ ਅਬੋਹਰ-ਫਾਜ਼ਿਲਕਾ ਆਦਿ ਨਾਲ ਲਗਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੀ ਸਭ ਤੋਂ ਵੱਡੀ ਸਮੱਸਿਆ ਪਾਣੀ ਹੈ ਜੇ ਰਾਜਸਥਾਨ 'ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਪਾਣੀ ਦੀ ਸਮੱਸਿਆ ਹੱਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਈਟੀਓ ਵਲੋਂ ਤਰਸਿੱਕਾ ਤੇ ਖੱਬੇ ਰਾਜਪੂਤਾਂ 'ਚ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਕਈ ਵੱਡੇ ਮੰਤਰੀਆਂ ਤੇ ਨੇਤਾਵਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ ਪਰ ਰਾਜਸਥਾਨ 'ਚ ਭ੍ਰਿਸ਼ਟਾਚਾਰੀਆਂ 'ਤੇ ਸ਼ਿਕੰਜਾ ਕੱਸਿਆ ਜਾਣਾ ਬਾਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ 'ਚ ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ, ਜਿਸ 'ਤੇ ਅਜੇ ਤੱਕ ਨੱਥ ਨਹੀਂ ਪਾਈ ਗਈ ਪਰ 'ਆਪ' ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰੀਆਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇਗਾ।

ਇਹ ਵੀ ਪੜ੍ਹੋ: ਹੈਦਰਾਬਾਦ ਹਵਾਈ ਅੱਡੇ 'ਤੇ ਯਾਤਰੀ ਕੋਲੋਂ 45 ਲੱਖ ਰੁਪਏ ਤੋਂ ਵੱਧ ਦਾ ਸੋਨਾ ਕੀਤਾ ਬਰਾਮਦ

ਉਹਨਾਂ ਕਾਂਗਰਸ ਤੇ ਤੰਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ 'ਆਪ' ਦੀ ਗੰਗਾਨਗਰ ਦੀ ਰੈਲੀ 'ਚ ਦਿਹਾੜੀ 'ਤੇ ਬੰਦਿਆਂ ਨੂੰ ਕਾਲੀਆਂ ਝੰਡੀਆਂ ਦੇ ਕੇ ਭੇਜਿਆ। ਸਾਡੇ ਲਈ ਕਾਲੀਆਂ ਝੰਡੀਆਂ ਘਿਓ ਦਾ ਕੰਮ ਕਰਦੀਆਂ ਹਨ। ਅਕਾਲੀ ਦਲ ਸਾਨੂੰ ਕਾਲੀਆਂ ਝੰਡੀਆਂ ਵਿਖਾਉਂਦਾ ਸੀ, ਅੱਜ ਅਪਣਾ ਰੰਗ ਭੁੱਲ ਗਏ। 

Location: India, Rajasthan, Ganganagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement