NEET 2024 scam: ਆਮ ਆਦਮੀ ਪਾਰਟੀ ਨੇ ਜੰਤਰ-ਮੰਤਰ 'ਤੇ ਕੀਤਾ ਪ੍ਰਦਰਸ਼ਨ, ਅਦਾਲਤ ਤੋਂ ਜਾਂਚ ਦੀ ਕੀਤੀ ਮੰਗ
Published : Jun 18, 2024, 2:01 pm IST
Updated : Jun 18, 2024, 2:01 pm IST
SHARE ARTICLE
AAP protest over NEET 2024 results
AAP protest over NEET 2024 results

ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਹੈ।

NEET 2024 scam: ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (NEET) ਵਿਚ ਕਥਿਤ ਬੇਨਿਯਮੀਆਂ ਵਿਰੁਧ ਮੰਗਲਵਾਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ, “24 ਲੱਖ ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਦਿਤੀ ਸੀ। ਉਨ੍ਹਾਂ ਨੇ ਹਰ ਰੋਜ਼ 16 ਤੋਂ 18 ਘੰਟੇ ਪ੍ਰੀਖਿਆ ਦੀ ਤਿਆਰੀ ਕੀਤੀ ਸੀ। ਇਸ ਤੋਂ ਪਹਿਲਾਂ ਕਦੇ ਵੀ ਕਿਸੇ ਨੇ ਇਮਤਿਹਾਨ ਨੂੰ ਪਾਸ ਕਰਨ ਲਈ ਰਿਸ਼ਵਤ ਦੇਣ ਬਾਰੇ ਨਹੀਂ ਸੁਣਿਆ ਸੀ।"

ਭਾਰਦਵਾਜ ਨੇ ਬਿਹਾਰ ਦੀ ਉਦਾਹਰਣ ਦਿਤੀ, ਜਿਥੇ 5 ਮਈ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਇਕ ਦਿਨ ਪਹਿਲਾਂ ਪਟਨਾ ਨੇੜੇ ਇਕ 'ਸੇਫ਼ ਹਾਊਸ' ਵਿਚ ਕੁੱਝ ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਅਤੇ ਜਵਾਬ ਦਿਤੇ ਗਏ ਸਨ। ਉਨ੍ਹਾਂ ਕਿਹਾ, “ਕੁੱਝ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ। ਅਸੀਂ ਚਾਹੁੰਦੇ ਹਾਂ ਕਿ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇ ਅਤੇ ਇਸ ਦੀ ਨਿਗਰਾਨੀ ਸੁਪਰੀਮ ਕੋਰਟ ਵਲੋਂ ਕੀਤੀ ਜਾਵੇ”।

ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੁਆਰਾ 571 ਸ਼ਹਿਰਾਂ ਦੇ 4,750 ਕੇਂਦਰਾਂ 'ਤੇ NEET-ਗ੍ਰੈਜੂਏਟ 2024 ਦਾ ਆਯੋਜਨ ਕੀਤਾ ਗਿਆ, ਜਿਸ ਵਿਚ 24 ਲੱਖ ਤੋਂ ਵੱਧ ਉਮੀਦਵਾਰਾਂ ਨੇ ਪ੍ਰੀਖਿਆ ਲਈ ਹਾਜ਼ਰ ਹੋਏ ਸਨ।

 (For more Punjabi news apart from AAP protest over NEET 2024 results, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement