ਬਿਲਕਿਸ ਬਾਨੋ ਦੇ ਬਲਾਤਕਾਰੀ ਬ੍ਰਾਹਮਣ ਹਨ, ਉਨ੍ਹਾਂ ਦੇ ਚੰਗੇ ਸੰਸਕਾਰ ਹਨ: BJP ਵਿਧਾਇਕ
Published : Aug 18, 2022, 9:36 pm IST
Updated : Aug 18, 2022, 9:45 pm IST
SHARE ARTICLE
 Bilquis Bano's rapists
Bilquis Bano's rapists "are Brahmins, they have good Sanskar: BJP MLA

ਭਾਜਪਾ ਵਿਧਾਇਕ ਦਾ ਇਸ ਬਿਆਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ ਤੇ ਲੋਕ ਉਹਨਾਂ ਨੂੰ ਲਾਹਨਤਾਂ ਵੀ ਪਾ ਰਹੇ ਹਨ। 

 

ਨਵੀਂ ਦਿੱਲੀ: ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਕਈ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਵਾਲੇ 11 ਲੋਕਾਂ ਦੀ ਰਿਹਾਈ ਦਾ ਮਾਮਲਾ ਗਰਮਾ ਰਿਹਾ ਹੈ। ਹੁਣ ਇਸ ਮਾਮਲੇ ਦੇ ਦੋਸ਼ੀਆਂ ਨੂੰ ਲੈ ਕੇ ਗੋਧਰਾ ਦੇ ਭਾਜਪਾ ਵਿਧਾਇਕ ਦਾ ਸ਼ਰਮਸਾਰ ਬਿਆਨ ਸਾਹਮਣੇ ਆਇਆ ਹੈ। 

 

 

ਸੀਕੇ ਰਾਊਲਜੀ ਇਕ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਹਿ ਰਹੇ ਹਨ ਕਿ ਮੈਂ ਨਹੀਂ ਜਾਣਦਾ ਕਿ ਉਹਨਾਂ ਨੇ ਅਪਰਾਧ ਕੀਤਾ ਹੈ ਜਾਂ ਨਹੀਂ ਪਰ ਅਪਰਾਧ ਕਰਨ ਦਾ ਇਰਾਦਾ ਹੋਣਾ ਚਾਹੀਦਾ ਹੈ। ਇਸ ਤੋਂ ਅੱਗੇ ਵਿਧਾਇਕ ਨੇ ਕਿਹਾ ਕਿ ਉਹ ਬ੍ਰਾਹਮਣ ਹਨ ਅਤੇ ਬ੍ਰਾਹਮਣ ਚੰਗੇ ਸੰਸਕਾਰਾਂ ਨਾਲ ਜਾਣੇ ਜਾਂਦੇ ਹਨ। ਹੋ ਸਕਦਾ ਹੈ ਕਿਸੇ ਦਾ ਉਨ੍ਹਾਂ ਨੂੰ ਫਸਾਉਣ ਅਤੇ ਸਜ਼ਾ ਦਿਵਾਉਣ ਦਾ ਮਾੜਾ ਇਰਾਦਾ ਹੋਵੇ। ਜੇਲ੍ਹ ਵਿਚ ਰਹਿੰਦੇ ਹੋਏ ਉਹਨਾਂ ਦਾ ਵਿਵਹਾਰ ਚੰਗਾ ਸੀ।  ਭਾਜਪਾ ਵਿਧਾਇਕ ਦਾ ਇਸ ਬਿਆਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ ਤੇ ਲੋਕ ਉਹਨਾਂ ਨੂੰ ਲਾਹਨਤਾਂ ਵੀ ਪਾ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement