ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ 
Published : Aug 18, 2024, 10:06 pm IST
Updated : Aug 18, 2024, 10:06 pm IST
SHARE ARTICLE
Indian Coast Guard Director General Rakesh Pal
Indian Coast Guard Director General Rakesh Pal

ਪਿਛਲੇ ਸਾਲ 19 ਜੁਲਾਈ ਨੂੰ ਭਾਰਤੀ ਤੱਟ ਰੱਖਿਅਕ ਦੇ 25ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ

ਨਵੀਂ ਦਿੱਲੀ/ਚੇਨਈ: ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਚੇਨਈ ਦੇ ਇਕ ਹਸਪਤਾਲ ’ਚ ਦਿਹਾਂਤ ਹੋ ਗਿਆ। ਰੱਖਿਆ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ । 

ਚੇਨਈ ’ਚ ਸੂਤਰਾਂ ਨੇ ਦਸਿਆ  ਕਿ ਪਾਲ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਭਾਰਤੀ ਤੱਟ ਰੱਖਿਅਕ ਬਲ ਦੇ ਇਕ ਸਮਾਰੋਹ ’ਚ ਸ਼ਾਮਲ ਹੋਣ ਲਈ ਰਵਾਨਾ ਹੋਣਾ ਸੀ ਪਰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਰਾਜੀਵ ਗਾਂਧੀ ਜਨਰਲ ਹਸਪਤਾਲ (ਆਰ.ਜੀ.ਜੀ.ਐਚ.ਸੀ.) ’ਚ ਦਾਖਲ ਕਰਵਾਇਆ ਗਿਆ। ਸੂਤਰਾਂ ਨੇ ਹੋਰ ਵੇਰਵੇ ਨਹੀਂ ਦਿਤੇ। 

ਇਕ ਅਧਿਕਾਰੀ ਨੇ ਨਵੀਂ ਦਿੱਲੀ ’ਚ ਦਸਿਆ  ਕਿ ਤੱਟ ਰੱਖਿਅਕ ਦੇ ਡਾਇਰੈਕਟਰ ਜਨਰਲ ਦੀ ਚੇਨਈ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਾਲ ਦੀ ਲਾਸ਼ ਨੂੰ ਦਿੱਲੀ ਲਿਆਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। 

ਪਾਲ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਰਾਜਨਾਥ ਸਿੰਘ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ। ਪਾਲ ਨੇ ਪਿਛਲੇ ਸਾਲ 19 ਜੁਲਾਈ ਨੂੰ ਭਾਰਤੀ ਤੱਟ ਰੱਖਿਅਕ ਦੇ 25ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ। 

Tags: rip

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement