ਚੀਨ 'ਚ ਬੱਸ ਪਲਟਣ ਨਾਲ 27 ਲੋਕਾਂ ਦੀ ਹੋਈ ਮੌਤ
Published : Sep 18, 2022, 12:28 pm IST
Updated : Sep 18, 2022, 12:45 pm IST
SHARE ARTICLE
photo
photo

20 ਲੋਕ ਗੰਭੀਰ ਜ਼ਖਮੀ

 

ਬੀਜਿੰਗ: ਚੀਨ ਦੇ ਦੱਖਣ-ਪੱਛਮੀ ਹਿੱਸੇ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਚੀਨ ਦੇ ਸੈਂਡੂ ਕਾਉਂਟੀ ਵਿੱਚ ਇੱਕ ਐਕਸਪ੍ਰੈਸਵੇਅ ਉੱਤੇ ਇੱਕ ਬੱਸ ਪਲਟ ਗਈ। ਇਸ ਭਿਆਨਕ ਸੜਕ ਹਾਦਸੇ 'ਚ ਬੱਸ 'ਚ ਸਵਾਰ 27 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਬੱਸ 'ਚ 47 ਲੋਕ ਸਵਾਰ ਸਨ।

ਪੁਲਿਸ ਨੇ ਦੱਸਿਆ ਕਿ ਗੁਈਝੂ ਪ੍ਰਾਂਤ ਦੀ ਰਾਜਧਾਨੀ ਗੁਈਯਾਂਗ ਸ਼ਹਿਰ ਦੇ ਦੱਖਣ-ਪੂਰਬ ਸਥਿਤ ਸੈਂਦੂ ਕਾਉਂਟੀ ਵਿੱਚ ਅੱਜ ਇੱਕ ਬੱਸ ਪਲਟ ਗਈ, ਜਿਸ ਵਿੱਚ ਸਵਾਰ 47 ਲੋਕਾਂ ਵਿੱਚੋਂ 27 ਦੀ ਮੌਤ ਹੋ ਗਈ ਅਤੇ 20 ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ।

Location: China, Hubei

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement