Manipur News : ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਫ਼ਿਰ ਹੋਈ ਗੋਲੀਬਾਰੀ ,ਸ਼ੱਕੀ ਉਗਰਵਾਦੀਆਂ ਨੇ ਕੀਤਾ ਹਮਲਾ
Published : Sep 18, 2024, 10:21 pm IST
Updated : Sep 18, 2024, 10:21 pm IST
SHARE ARTICLE
firing in Manipur
firing in Manipur

ਉਗਰਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਕੀਤੀ ਗੋਲੀਬਾਰੀ

Manipur News :  ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੰਗ ਮੇਈਤੇਈ ਪਿੰਡ ’ਚ ਸ਼ੱਕੀ ਉਗਰਵਾਦੀਆਂ ਨੇ ਹਮਲਾ ਕਰ ਦਿਤਾ। ਪੁਲਿਸ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।

ਪੁਲਿਸ ਨੇ ਦਸਿਆ ਕਿ ਉਗਰਵਾਦੀਆਂ ਨੇ ਮੰਗਲਵਾਰ ਸ਼ਾਮ ਕਰੀਬ 7 ਵਜੇ ਆਧੁਨਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪਿੰਡ ਦੇ ਵਲੰਟੀਅਰਾਂ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਨੇ ਦਸਿਆ ਕਿ ਗੋਲੀਬਾਰੀ ’ਚ ਕੋਈ ਜ਼ਖਮੀ ਨਹੀਂ ਹੋਇਆ।

ਇਕ ਅਧਿਕਾਰੀ ਨੇ ਦਸਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੂੰ ਮੌਕੇ ’ਤੇ ਪਹੁੰਚਣ ਤੋਂ ਬਾਅਦ ਰਾਤ ਕਰੀਬ 8 ਵਜੇ ਗੋਲੀਬਾਰੀ ਰੁਕ ਗਈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਨੂੰ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨਾਲ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ ਹੈ।

ਇਕ ਪੁਲਿਸ ਅਧਿਕਾਰੀ ਨੇ ਪਿੰਡ ਵਾਸੀਆਂ ਦੇ ਹਵਾਲੇ ਨਾਲ ਦਸਿਆ ਕਿ ਪਿੰਡ ’ਚ ਪਿਛਲੇ ਕੁੱਝ ਦਿਨਾਂ ’ਚ ਕਈ ਡਰੋਨ ਹਵਾ ’ਚ ਉੱਡਦੇ ਵੇਖੇ ਗਏ ਹਨ। ਪੁਲਿਸ ਨੇ ਇਕ ਬਿਆਨ ’ਚ ਕਿਹਾ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਇੰਫਾਲ ਪੂਰਬੀ ਜ਼ਿਲ੍ਹੇ ਦੇ ਚਾਨੂੰਗ ਅਤੇ ਸੀ ਜੂਲਿਨ ਪਿੰਡਾਂ ’ਚ ਤਲਾਸ਼ੀ ਮੁਹਿੰਮ ਚਲਾਈ ਅਤੇ ਕੁੱਝ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ। 

Location: India, Manipur

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement