ਸਕੂਲ ਜਾ ਰਹੇ ਬੱਚਿਆਂ ਨੂੰ ਕਾਰ ਨੇ ਕੁਚਲਿਆ, ਇਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ
Published : Oct 18, 2022, 3:46 pm IST
Updated : Oct 18, 2022, 4:14 pm IST
SHARE ARTICLE
Accident
Accident

ਇਕ ਬੱਚੀ ਗੰਭੀਰ ਰੂਪ ਵਿਚ ਜ਼ਖਮੀ

 

ਗੋਂਡਾ: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਜਿੱਥੇ ਸੜਕ ਹਾਦਸੇ 'ਚ ਦੋ ਭੈਣਾਂ ਸਮੇਤ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਕੱਠੇ ਤਿੰਨ ਬੱਚਿਆਂ ਦੀ ਮੌਤ ਨਾਲ ਪਰਿਵਾਰ 'ਚ ਮਾਤਮ ਛਾ ਗਿਆ। ਸੜਕ ਹਾਦਸੇ 'ਚ ਸਕੂਲ ਜਾ ਰਹੇ 3 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਬੱਚੀ ਗੰਭੀਰ ਰੂਪ 'ਚ ਜ਼ਖਮੀ ਹੈ, ਜਿਸ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਦਰਦਨਾਕ ਹਾਦਸਾ ਲਖਨਊ-ਗੋਂਡਾ ਹਾਈਵੇਅ 'ਤੇ ਚੌਰੀ ਚੌਰਾਹੇ ਨੇੜੇ ਵਾਪਰਿਆ। ਮ੍ਰਿਤਕ ਬੱਚੇ ਚੌੜੀ ਪਿੰਡ ਦੇ ਮਾਜਰਾ ਸੂਬੇਦਾਰ ਪੁਰਵਾ ਦੇ ਰਹਿਣ ਵਾਲੇ ਹਨ, ਜਿੱਥੇ ਵਿਜੇ ਸ਼ੁਕਲਾ ਦੀਆਂ ਤਿੰਨ ਬੇਟੀਆਂ ਸ਼ਿਵਾਂਸ਼ੀ 14 ਸਾਲ, ਸ਼ਿਵਾਂਜਲੀ 11 ਸਾਲ ਅਤੇ ਤਨਵੀ 7 ਸਾਲ ਅਤੇ ਰਾਮਸਾਗਰ ਦੇ 10 ਸਾਲ ਦੇ ਬੇਟੇ ਸਤਿਅਮ ਦੇ ਨਾਲ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਲਈ ਜਾ ਰਹੇ ਸਨ।  ਚਾਰੇ ਬੱਚੇ ਅਜੇ ਚੌਰੀ ਚੌਰਾਹੇ ਨੇੜੇ ਪੁੱਜੇ ਹੀ ਸਨ ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਸਾਰਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਕਾਰ ਦੀ ਲਪੇਟ 'ਚ ਆਉਣ ਨਾਲ ਸ਼ਿਵਾਂਜਲੀ, ਤਨਵੀ ਅਤੇ ਸਤਿਅਮ ਦੀ ਮੌਤ ਹੋ ਗਈ, ਜਦਕਿ ਸ਼ਿਵਾਂਸ਼ੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ 'ਤੇ ਡੀਐਮ, ਐਸਪੀ, ਏਡੀਐਮ, ਏਐਸਪੀ, ਐਸਡੀਐਮ ਸੀਓ ਸਮੇਤ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਬੱਚਿਆਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਕਾਰ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ।

Location: India, Uttar Pradesh, Gonda

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement