ਜਮੀਨੀ ਝਗੜੇ ਨੂੰ ਲੈ ਮਾਸੜ ਨੇ ਭਤੀਜੇ ਨੂੰ ਗੋਲੀਆਂ ਮਾਰ ਕੀਤਾ ਕਤਲ
Published : Nov 18, 2019, 6:36 pm IST
Updated : Nov 18, 2019, 6:36 pm IST
SHARE ARTICLE
Kuldeep Singh
Kuldeep Singh

Kuldeep Singh

ਬਠਿੰਡਾ: ਜ਼ਮੀਨੀ ਝਗੜੇ ਦੇ ਚੱਲਦੇ ਬਠਿੰਡਾ ਦੇ ਪਿੰਡ ਅਬਲੂ ਵਿਚ ਮਾਸੜ ਵੱਲੋਂ ਆਪਣੇ ਭਾਣਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਪਹਿਲਾਂ ਵੀ ਮਾਸੜ-ਭਾਣਜੇ ਵਿਚ ਬਹਿਸਬਾਜ਼ੀ ਹੋਈ ਸੀ ਅਤੇ ਅੱਜ ਜਦੋਂ ਕੁਲਦੀਪ ਸਿੰਘ ਆਪਣੇ ਖੇਤ ਵਿਚ ਹਰਾ ਚਾਰਾ ਕੱਟਣ ਲਈ ਗਿਆ ਹੋਇਆ ਸੀ।

ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਮਾਸੜ ਨੇ ਆਪਣੇ ਭਾਣਜੇ 'ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਕੁਲਦੀਪ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਮਾਸੜ ਲਖਵੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਅਤੇ ਆਸ-ਪਾਸ ਦੇ ਖੇਤਾਂ ਵਿਚ ਕੰਮ ਕਰੇ ਲੋਕਾਂ ਨੇ ਉਕਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।

ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭੇਜੀ। ਐਸ.ਐਸ.ਪੀ. ਨਾਨਕ ਸਿੰਘ ਦਾ ਕਹਿਣਾ ਸੀ ਕਿ ਦੋਸ਼ੀ ਲਖਵੀਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement