ਹਰਿਆਣਾ ਦੇ 8 ਸਕੂਲਾਂ ਦੇ 80 ਬੱਚਿਆਂ ਨੂੰ ਹੋਇਆ ਕੋਰੋਨਾ, ਸਕੂਲ 15 ਦਿਨ ਤੱਕ ਬੰਦ ਰੱਖਣ ਦੇ ਆਦੇਸ਼  
Published : Nov 18, 2020, 10:29 am IST
Updated : Nov 18, 2020, 10:29 am IST
SHARE ARTICLE
Corona Virus
Corona Virus

ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਲਾਉਣ ਦਾ ਫੈਸਲਾ ਕੀਤਾ ਸੀ

ਰੇਵਾੜੀ - ਹਰਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰੇਵਾੜੀ ਵਿਚ ਮੰਗਲਵਾਰ ਨੂੰ 5 ਸਰਕਾਰੀ ਤੇ 3 ਨਿੱਜੀ ਸਕੂਲਾਂ ਵਿਚ 80 ਬੱਚਿਆਂ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ। ਜਿਸ ਨਾਲ ਜ਼ਿਲ੍ਹਾ ਤੇ ਸਿਹਤ ਪ੍ਰਸ਼ਾਸਨ ਵਿਚਕਾਰ ਹੜਕੰਪ ਮੱਚ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਪ੍ਰਭਾਵਿਤ ਸਕੂਲਾਂ ਨੂੰ 15 ਦਿਨ ਤੱਕ ਬੰਦ ਰੱਖਣ ਤੇ ਸੈਨੇਟਾਈਜ਼ ਕਰਨ ਦਾ ਆਦੇਸ਼ ਦਿੱਤਾ ਹੈ। 

schoolschool

ਇਸ ਦੇ ਨਾਲ ਹੀ ਦੱਸ ਦਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਸਕੂਲ ਕਾਲਜ ਮਾਰਚ ਤੋਂ ਬੰਦ ਸਨ ਪਰ ਨਵੰਬਰ ਮਹੀਨੇ ਤੋਂ ਕਈ ਥਾਵਾਂ ਤੇ ਸਕੂਲ ਖੋਲ੍ਹ ਦਿੱਤੇ ਗਏ ਸਨ ਪਰ ਸਕੂਲਾਂ 'ਚ ਕੋਰੋਨਾ ਦੇ ਡਰ ਤੋਂ ਬੱਚੇ ਬਹੁਤ ਘੱਟ ਆ ਰਹੇ ਹਨ। ਇਸ ਲਈ ਸਿੱਖਿਆ ਵਿਭਾਗ ਨੇ ਨਵਾਂ ਐਕਸ਼ਨ ਲਿਆ ਹੈ। ਇਸ ਦੇ ਚਲਦੇ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਲਾਉਣ ਦਾ ਫੈਸਲਾ ਕੀਤਾ ਸੀ। 

ਇਹ ਨੋਡਲ ਅਧਿਕਾਰੀ ਮਾਪਿਆਂ ਨੂੰ ਕੋਰੋਨਾ ਕਰਕੇ ਉਨ੍ਹਾਂ ਦੇ ਦਿਮਾਗ ‘ਚ ਪੈਦਾ ਹੋਏ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਚੁਣਿਆ ਗਿਆ ਸੀ ਅਤੇ ਮਾਪਿਆਂ ਨੂੰ ਸਕੂਲਾਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਦੱਸੇਗਾ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement