ਪੀਐਮ ਮੋਦੀ ਨੇ ਜੋ ਬਾਇਡਨ ਨਾਲ ਕੀਤੀ ਗੱਲਬਾਤ, ਕੋਰੋਨਾ ਮਹਾਂਮਾਰੀ, ਜਲਵਾਯੂ ਪਰਿਵਰਤਨ 'ਤੇ ਹੋਈ ਚਰਚਾ
Published : Nov 18, 2020, 10:23 am IST
Updated : Nov 18, 2020, 10:24 am IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨਾਲ ਫੋਨ 'ਤੇ ਗੱਲਬਾਤ ਕੀਤੀ। ਦੋਨੇਂ ਨੇਤਾਵਾਂ ਨੇ ਕੋਰੋਨਾ ਵਾਇਰਸ ਤੋਂ ਲੈ ਕੇ ਜਲਵਾਯੂ ਪਰਿਵਰਤਨ ਤੱਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਦੋਵੇਂ ਦੇਸ਼ਾਂ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਬਰਕਰਾਰ ਰੱਖਣ ਲਈ ਅਪਣੀ ਦ੍ਰਿੜ ਵਚਨਬੱਧਤਾ ਦੁਹਰਾਈ।

pm modiPM Modi

ਦੱਸ ਦਈਏ ਕਿ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਬਾਇਡਨ ਦੀ ਜਿੱਤ ਤੋਂ ਬਾਅਦ ਦੋਵੇਂ ਨੇਤਾਵਾਂ ਵਿਚਕਾਰ ਪਹਿਲੀ ਗੱਲਬਾਤ ਹੈ।
ਪੀਐਮ ਮੋਦੀ ਨੇ ਟਵੀਟ ਕੀਤਾ, 'ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨਾਲ ਫੋਨ 'ਤੇ ਗੱਲ ਕਰਕੇ ਉਹਨਾਂ ਨੂੰ ਵਧਾਈ ਦਿੱਤੀ।

 

 

ਅਸੀਂ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਕੋਵਿਡ-19 ਮਹਾਂਮਾਰੀ, ਜਲਵਾਯੂ ਪਰਿਵਰਤਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਵਿਚ ਸਹਿਯੋਗ 'ਤੇ ਸਾਂਝੀਆਂ ਤਰਜੀਹਾਂ ਅਤੇ ਚੁਣੌਤੀਆਂ 'ਤੇ ਚਰਚਾ ਕੀਤੀ'।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement