ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਵਾਰ, 'ਮੁਸ਼ਕਿਲ ਵਿਚ GDP, ਇਹ ਵਿਕਾਸ ਹੈ ਜਾਂ ਵਿਨਾਸ਼? '
Published : Nov 18, 2020, 3:47 pm IST
Updated : Nov 18, 2020, 3:47 pm IST
SHARE ARTICLE
PM Modi-Rahul Gandhi
PM Modi-Rahul Gandhi

ਵਿਗੜ ਰਹੀ ਅਰਥਵਿਵਸਥਾ ਨੂੰ ਲੈ ਕੇ ਫਿਰ ਮੋਦੀ ਸਰਕਾਰ 'ਤੇ ਬਰਸੇ ਰਾਹੁਲ ਗਾਂਧੀ

ਨਵੀਂ ਦਿੱਲੀ: ਦੇਸ਼ ਦੀ ਵਿਗੜ ਰਹੀ ਅਰਥਵਿਵਸਥਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਹੈ।

Rahul GandhiRahul Gandhi

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, 'ਬੈਂਕ ਮੁਸੀਬਤ ਵਿਚ ਹਨ ਤੇ ਜੀਡੀਪੀ ਵੀ। ਮਹਿੰਗਾਈ ਇੰਨੀ ਜ਼ਿਆਦਾ ਕਦੀ ਨਹੀਂ ਸੀ, ਨਾ ਹੀ ਬੇਰੁਜ਼ਗਾਰੀ। ਜਨਤਾ ਦਾ ਹੌਂਸਲਾ ਟੁੱਟ ਰਿਹਾ ਹੈ ਅਤੇ ਸਮਾਜਿਕ ਨਿਆਂ ਨੂੰ ਪ੍ਰਤੀਦਿਨ ਕੁਚਲਿਆ ਜਾ ਰਿਹਾ ਹੈ। ਇਹ ਵਿਕਾਸ ਹੈ ਜਾਂ ਵਿਨਾਸ਼?'

ਦਰਅਸਲ ਲਕਸ਼ਮੀ ਵਿਲਾਸ ਬੈਂਕ ਇਹਨੀਂ ਦਿਨੀਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਬੈਂਕ ਨੇ ਖਾਤਾਧਾਰਕਾਂ 'ਤੇ 25 ਹਜ਼ਾਰ ਤੋਂ ਜ਼ਿਆਦਾ ਦੀ ਨਿਕਾਸੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਬੈਂਕ ਨੇ ਡੀਬੀਐਸ ਵੱਲੋਂ ਐਕੁਆਇਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੋਟਬੰਦੀ, ਜੀਐਸਟੀ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਲ਼ੋਚਨਾ ਕਰਦੇ ਰਹੇ ਹਨ।

PM ModiPM Modi

ਇਸ ਤੋਂ ਪਹਿਲਾਂ ਉਹਨਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਦੇਸ਼ ਆਰਥਕ ਮੰਦੀ ਵੱਲ ਜਾ ਰਿਹਾ ਹੈ। ਉਹਨਾਂ ਨੇ ਕਿਹਾ ਸੀ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਮੰਦੀ ਦਾ ਅਸਰ ਦਿਖ ਰਿਹਾ ਹੈ। ਉਹਨਾਂ ਨੇ ਕਿਹਾ ਸੀ ਕਿ ਮੋਦੀ ਸਰਕਾਰ ਦੇ ਕਦਮਾਂ ਨੇ ਭਾਰਤ ਦੀ ਤਾਕਤ ਨੂੰ ਖਤਮ ਕਰ ਦਿੱਤਾ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement