ਲਾਂਸ ਨਾਇਕ ਮੰਜੂ ਬਣੀ ਫੌਜ ਦੀ ਪਹਿਲੀ ਮਹਿਲਾ ਸਕਾਈਡਾਈਵਰ

By : GAGANDEEP

Published : Nov 18, 2022, 11:53 am IST
Updated : Nov 18, 2022, 12:32 pm IST
SHARE ARTICLE
photo
photo

10,000 ਫੁੱਟ ਦੀ ਉਚਾਈ ਤੋਂ ਮਾਰੀ ਛਾਲ

 

ਨਵੀਂ ਦਿੱਲੀ : ਇੱਕ ਪਾਸੇ ਜਿੱਥੇ ਦੇਸ਼ ਵਿੱਚ ਔਰਤਾਂ ਵਿਰੁੱਧ ਹੋ ਰਹੇ ਅਪਰਾਧ ਰੁਕਣ ਦਾ ਨਾਂ ਨਹੀਂ ਲੈ ਰਹੇ, ਉੱਥੇ ਹੀ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਦੇਸ਼ ਦੀਆਂ ਧੀਆਂ ਕਈ ਕਾਰਨਾਮੇ ਕਰ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਫੌਜ ਦੀ ਸਿਪਾਹੀ ਮੰਜੂ ਨੇ ਵੀ ਇਤਿਹਾਸ ਰਚਿਆ ਹੈ।

ਜੀ ਹਾਂ, ਭਾਰਤੀ ਫੌਜ ਦੀ ਬਹਾਦਰ ਲਾਂਸ ਨਾਇਕ ਮੰਜੂ ਨੇ ALH ਧਰੁਵ ਹੈਲੀਕਾਪਟਰ ਤੋਂ 10,000 ਫੁੱਟ ਦੀ ਉਚਾਈ ਤੋਂ ਛਾਲ ਮਾਰੀ ਹੈ। ਜਿਸ ਤੋਂ ਬਾਅਦ ਹੁਣ ਉਹ ਭਾਰਤੀ ਫੌਜ ਦੀ ਪਹਿਲੀ ਮਹਿਲਾ ਸੋਲਜਰ ਸਕਾਈ ਡਾਇਵਰ ਬਣ ਗਈ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਮੰਜੂ ਦੇ ਇਸ ਕਾਰਨਾਮੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਲੋਕ ਉਸ ਦੇ ਜਜ਼ਬੇ ਨੂੰ ਸਲਾਮ ਕਰ ਰਹੇ ਹਨ ਅਤੇ ਉਸ ਨੂੰ ਵਧਾਈ ਵੀ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਭਾਰਤ ਦੀ ਅਸਲੀ ਸ਼ੇਰਨੀ ਦੁਨੀਆ ਦਾ ਮੁਕਾਬਲਾ ਕਰਨ ਲਈ ਤਿਆਰ ਹੈ।

ਇਕ ਹੋਰ ਯੂਜ਼ਰ ਨੇ ਲਿਖਿਆ, ਸ਼ਾਨਦਾਰ ਮੰਜੂ। ਸਾਨੂੰ ਤੁਹਾਡੇ 'ਤੇ ਮਾਣ ਹੈ, ਤੁਹਾਡਾ ਸਵਾਗਤ ਹੈ। ਦੱਸ ਦੇਈਏ ਕਿ ਮੰਜੂ ਨੂੰ ਆਰਮੀ ਐਡਵੈਂਚਰ ਵਿੰਗ ਨੇ ਸਕਾਈ ਡਾਈਵਿੰਗ ਦੀ ਸਿਖਲਾਈ ਦਿੱਤੀ ਸੀ। ਇਸ ਦੇ ਨਾਲ ਹੀ ਉਸ ਦੇ ਸਟੰਟ ਦੌਰਾਨ ਦੋ ਪੇਸ਼ੇਵਰ ਵੀ ਮੌਜੂਦ ਸਨ। ਮੰਜੂ ਨਾਲ ਉਹਨਾਂ ਨੇ ਵੀ ਛਾਲ ਮਾਰੀ । 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement