CAA 'ਤੇ ਸੁਪਰੀਮ ਕੋਰਟ ਦਾ ਝਟਕਾ, ਕੇਂਦਰ ਨੂੰ ਨੋਟਿਸ
Published : Dec 18, 2019, 1:17 pm IST
Updated : Apr 9, 2020, 11:32 pm IST
SHARE ARTICLE
File Photo
File Photo

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ 

ਨਵੀਂ ਦਿੱਲੀ- ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਸ ਕਾਨੂੰਨ ‘ਤੇ ਫਿਲਹਾਲ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। 

ਸੁਪਰੀਮ ਕੋਰਟ ‘ਚ CAA ਨੂੰ ਲੈ ਕੇ 59 ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸੀ। ਪਟੀਸ਼ਨਾਂ ‘ਤੇ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਬੀਆਰ ਗਵਈ ਤੇ ਜਸਟਿਸ ਸੂਰੀਆ ਕਾਂਤ ਦੀ ਬੈਂਚ ਨੇ ਸੁਣਵਾਈ ਕੀਤੀ ਹੈ।

ਪਟੀਸ਼ਨ ‘ਚ ਕਾਂਗਰਸ ਦੇ ਨੇਤਾ ਜੈਰਾਮ ਰਮੇਸ਼, AIMIM ਦੇ ਅਸਦੂਦੀਨ ਓਵੈਸੀ, ਟੀਐਮਸੀ ਦੀ ਮਹੂਆ ਮੋਇਤਰਾ, ਆਰਜੇਡੀ ਦੇ ਮਨੋਜ ਝਾਅ, ਜਮੀਅਤ ਉਲੇਮਾ ਏ ਹਿੰਦ, ਇੰਡੀਅਨ ਯੂਨੀਅਨ ਮੁਸਲਿਮ ਲੀਗ ਸ਼ਾਮਲ ਹੈ। ਜ਼ਿਆਦਾਤਰ ਪਟੀਸ਼ਨਾਂ ‘ਚ ਫਿਰਕੇ ਦੇ ਆਧਾਰ ‘ਤੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਵਾਲੇ ਕਾਨੂੰਨ ਨੂੰ ਸੰਵਿਧਾਨ ਖਿਲਾਫ ਦੱਸਿਆ ਗਿਆ ਹੈ।

ਆਰਜੇਡੀ ਦੇ ਮਨੋਜ ਝਾਅ ਨੇ ਅੱਜ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਇਹ ਕਾਨੂੰਨ ਧਰਮ ਨਿਰਪੱਖਤਾ ਦੀ ਉਲੰਘਣਾ ਹੈ ਕਿਉਂਕਿ ਇਹ ਧਾਰਮਿਕ ਸਮੂਹਾਂ ਪ੍ਰਤੀ “ਖਰਾਬ ਵਿਤਕਰੇ” ਨਾਲ ਨਾਗਰਿਕਤਾ ਪ੍ਰਦਾਨ ਕਰਨ ਤੋਂ ਕੁਝ ਲੋਕਾਂ ਨੂੰ ਵਾਂਝਾ ਰੱਖਦਾ ਹੈ। 

ਉਧਰ ਜਮੀਅਤ ਉਲੇਮਾ-ਏ-ਹਿੰਦ ਨੇ ਕਿਹਾ ਹੈ ਕਿ ਸਿਟੀਜ਼ਨਸ਼ਿਪ ਸੋਧ ਐਕਟ ਭਾਰਤ ਦੇ ਗੁਆਂਢੀ ਦੇਸ਼ਾਂ ਤੋਂ ਸਤਾਏ ਹਿੰਦੂਆਂ, ਬੋਧੀਆਂ, ਈਸਾਈਆਂ, ਪਾਰਸੀਆਂ, ਸਿੱਖਾਂ, ਜੈਨ ਵਰਗੀਆਂ ਕੌਮ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ ਪਰ ਮੁਸਲਮਾਨਾਂ ਨੂੰ ਜਾਣਬੁੱਝ ਕੇ ਇਸ 'ਚ ਸ਼ਾਮਲ ਨਹੀਂ ਕੀਤਾ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement