ਸੁਖਦੇਵ ਢੀਂਡਸਾ ਦਾ ਵੱਡਾ ਬਿਆਨ 'ਨਾ ਹੀ ਚੋਣਾਂ ਲੜਾਂਗਾ ਤੇ ਨਾ ਹੀ ਅਹੁਦਾ ਛੱਡਾਂਗਾ
Published : Dec 18, 2019, 2:07 pm IST
Updated : Dec 18, 2019, 2:10 pm IST
SHARE ARTICLE
File Photo
File Photo

ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਨਿਵਾਸ ਸਥਾਨ ’ਤੇ ਕੀਤਾ ਸ਼ਕਤੀ ਪ੍ਰਦਰਸ਼ਨ

ਸੰਗਰੂਰ- ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਸੰਗਰੂਰ ਜ਼ਿਲੇ ’ਚ ਸਥਿਤ ਆਪਣੇ ਨਿਵਾਸ ਸਥਾਨ ’ਤੇ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਸ਼ਕਤੀ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਵੱਡੀ ਗਿਣਤੀ ’ਚ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ। 

File PhotoFile Photo

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸਰਕਾਰਾਂ ਬਣਾਉਣ ਲਈ ਨਹੀਂ ਬਣਿਆ ਸੀ ਸਗੋਂ ਅੰਗਰੇਜਾਂ ਦੇ ਜ਼ੁਲਮ ਖਿਲਾਫ ਲੜਨ ਅਤੇ ਧਰਮ ਦੀ ਰੱਖਿਆ ਕਰਨ ਲਈ ਬਣਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਸਾਡਾ ਝਗੜਾ ਅਕਾਲੀ ਦਲ ਨੂੰ ਉਸਦੀ ਅਸਲ ਸੋਚ ਵੱਲ ਲਿਆਉਣਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਫੈਸਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਜਾਂਦੇ ਹਨ।

File PhotoFile Photo

ਇਸ ਮੌਕੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਮੈਂ ਨਾ ਤਾਂ ਚੋਣਾਂ ਲੜਾਂਗਾ ਅਤੇ ਨਾ ਹੀ ਅਹੁਦਾ ਛੱਡਾਗਾਂ। ਦੱਸ ਦੇਈਏ ਕਿ ਸੁਖਦੇਵ ਢੀਂਡਸਾ ਨੇ ਇਸ ਸ਼ਕਤੀ ਪ੍ਰਦਰਸ਼ਨ ’ਚ ਸਿਰਫ ਅਕਾਲੀ ਦਲ ਨੂੰ ਬਚਾਉਣ ਦੀ ਹੀ ਗੱਲ ਕਹੀ ਅਤੇ ਕੋਈ ਨਵਾਂ ਐਲਾਨ ਨਹੀਂ ਕੀਤਾ। ਢੀਂਡਸਾ ਦੇ ਨਿਵਾਸ ਸਥਾਨ ’ਤੇ ਪੁੱਜੇ ਵਰਕਰ ਰੈਲੀ ਦਾ ਰੂਪ ਧਾਰ ਚੁੱਕੇ ਸਨ।

File PhotoFile Photo

ਇਸ ਸ਼ਕਤੀ ਪ੍ਰਦਰਸ਼ਨ ਦੌਕਾਨ ਖ਼ਾਸ ਗੱਲ ਇਹ ਰਹੀ ਕਿ ਇਸ ਸਮੇਂ ਵੀ ਛੋਟੇ ਢੀਂਡਸਾ (ਪਰਮਿੰਦਰ ਸਿੰਘ ਢੀਂਡਸਾ) ਨਾਦਾਰਦ ਰਹੇ। ਫਿਲਹਾਲ ਛੋਟੇ ਢੀਂਡਸਾ ਅਜੇ ਤਕ ਨਾ ਤਾਂ ਸੁਖਬੀਰ ਬਾਦਲ ਵੱਲ ਹਨ ਅਤੇ ਨਾ ਹੀ ਟਕਸਾਲੀਆਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਭਾਵੇਂ ਪਰਮਿੰਦਰ ਜਨਤਕ ਤੌਰ ਉੱਤੇ ਇਹ ਆਖ ਚੁੱਕੇ ਹਨ ਕਿ ਉਹ ਅਕਾਲੀ ਦਲ ਬਾਦਲ ਦੇ ਨਾਲ ਹਨ ਪਰ ਬਾਵਜ਼ੂਦ ਇਸ ਦੇ ਨਾ ਤਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਵਲੋਂ ਨਿਭਾਈ ਗਈ ਸੇਵਾ ਦੌਰਾਨ ਨਜ਼ਰ ਆਏ ਅਤੇ ਨਾ ਹੀ 14 ਦਸੰਬਰ ਨੂੰ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਉੱਤੇ ਉਨ੍ਹਾਂ ਹਾਜ਼ਰੀ ਭਰੀ। 

File PhotoFile Photo

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement