ਅਰਵਿੰਦ ਕੇਜਰੀਵਾਲ ਵੱਲੋਂ ਚੀਨੀ ਸਾਮਾਨ ਦੇ ਬਾਈਕਾਟ ਦਾ ਐਲਾਨ, ਕਿਹਾ - ਖਰੀਦਾਂਗੇ ਭਾਰਤੀ ਉਤਪਾਦ
Published : Dec 18, 2022, 6:09 pm IST
Updated : Dec 18, 2022, 6:09 pm IST
SHARE ARTICLE
Arvind Kejriwal
Arvind Kejriwal

ਸਰਕਾਰ ਦੀ ਕੀ ਮਜਬੂਰੀ ਹੈ ਕਿ ਉਹ ਚੀਨ ਨਾਲ ਵਪਾਰ ਵਧਾ ਰਹੀ ਹੈ?

 

ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਵਿਚ ਭਾਰਤ ਅਤੇ ਚੀਨ ਦੇ ਫ਼ੌਜੀਆਂ ਵਿਚਾਲੇ ਝੜਪ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੋਰਚਾ ਖੋਲ੍ਹਿਆ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦੇਸ਼ ਦੇ ਫ਼ੌਜੀਆਂ ਲਈ ਕੁੱਝ ਦਮ ਅਤੇ ਸਨਮਾਨ ਵਿਖਾਉਣ ਲਈ ਕਿਹਾ। ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਹੱਦ 'ਤੇ ਚੀਨ ਦਾ ਹਮਲਾਵਰ ਰੁਖ਼ ਦਿਨੋ-ਦਿਨ ਵਧ ਰਿਹਾ ਹੈ, ਜਦਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਕਹਿੰਦੀ ਰਹਿੰਦੀ ਹੈ 'ਸਭ ਕੁਝ ਠੀਕ ਹੈ।'

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਚੀਨ, ਭਾਰਤ 'ਤੇ ਹਮਲਾ ਕਰ ਰਿਹਾ ਹੈ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੀਨ ਤੋਂ ਦਰਾਮਦ ਜਾਰੀ ਰੱਖਣ ਦੀ ਇਜਾਜ਼ਤ ਕਿਉਂ ਦੇ ਰਹੀ ਹੈ? ਸਰਕਾਰ ਦੀ ਕੀ ਮਜਬੂਰੀ ਹੈ ਕਿ ਉਹ ਚੀਨ ਨਾਲ ਵਪਾਰ ਵਧਾ ਰਹੀ ਹੈ? ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਚੀਨੀ ਸਾਮਾਨ ਦਾ ਬਾਈਕਾਟ ਕਰਨ ਦੀ ਅਪੀਲ ਕਰਦਾ ਹਾਂ, ਅਸੀਂ ਭਾਰਤੀ ਉਤਪਾਦ ਖਰੀਦਾਂਗੇ ਭਾਵੇਂ ਉਨ੍ਹਾਂ ਦੀ ਕੀਮਤ ਦੁੱਗਣੀ ਕਿਉਂ ਨਾ ਹੋਵੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਸਾਡੇ ਜਵਾਨਾਂ ਲਈ ਤੁਹਾਡੇ ਮਨ ਵਿਚ ਕੋਈ ਸਨਮਾਨ ਨਹੀਂ ਹੈ? ਥੋੜ੍ਹਾ ਦਮ ਵਿਖਾਓ। ਜੇਕਰ ਭਾਰਤ ਦੀ ਦਰਾਮਦਗੀ  ਬੰਦ ਕਰ ਦਿੱਤੀ ਤਾਂ ਚੀਨ ਨੂੰ ਆਪਣੀ ਔਕਾਤ ਪਤਾ ਲੱਗ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਚੀਨ ਨੂੰ ਸਜ਼ਾ ਦੇਣ ਦੀ ਬਜਾਏ ਮੋਦੀ ਸਰਕਾਰ ਇਸ ਗੁਆਂਢੀ ਦੇਸ਼ ਤੋਂ ਵੱਡੀ ਮਾਤਰਾ 'ਚ ਦਰਾਮਦ ਦੀ ਆਗਿਆ ਦੇ ਕੇ 'ਬੀਜਿੰਗ ਨੂੰ ਇਨਾਮ' ਦੇ ਰਹੀ ਹੈ, ਜਦਕਿ ਭਾਰਤੀ ਫ਼ੌਜੀ ਚੀਨੀ ਫ਼ੌਜੀਆਂ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ ਅਤੇ ਆਪਣੀ ਜਾਨ ਤੱਕ ਦੇ ਦਿੰਦੇ ਹਨ। 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement