Suspension of Opposition MPs: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਲੋਕਤੰਤਰ ਦਾ ਮਜ਼ਾਕ: ਮਮਤਾ ਬੈਨਰਜੀ 
Published : Dec 18, 2023, 9:47 pm IST
Updated : Dec 18, 2023, 9:47 pm IST
SHARE ARTICLE
Mamata Banerjee
Mamata Banerjee

ਉਹ ਸਾਰੇ ਵਿਰੋਧੀ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਕਰ ਸਕਦੇ ਹਨ ਅਤੇ ‘ਫਿਰ ਲੋਕਤੰਤਰ ਦਾ ਮਜ਼ਾਕ’ ਉਡਾ ਸਕਦੇ ਹਨ।

ਨਵੀਂ ਦਿੱਲੀ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਸਦ ਤੋਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੋਕਤੰਤਰ ਨਾਲ ਮਜ਼ਾਕ ਕਰਾਰ ਦਿਤਾ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਡਰੀ ਹੋਈ ਹੈ। ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.), ਦ੍ਰਾਵਿੜ ਮੁਨੇਤਰਾ ਕਜ਼ਗਮ (ਡੀ.ਐਮ.ਕੇ.) ਅਤੇ ਜਨਤਾ ਦਲ (ਯੂਨਾਈਟਿਡ) ਸਮੇਤ ਵਿਰੋਧੀ ਪਾਰਟੀਆਂ ਦੇ 78 ਮੈਂਬਰਾਂ ਨੂੰ ਸੋਮਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ। ਇਸ ਤੋਂ ਪਹਿਲਾਂ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿਤਾ ਗਿਆ ਸੀ। 

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤ੍ਰਿਣਮੂਲ ਕਾਂਗਰਸ ਮੁਖੀ ਨੇ ਕਿਹਾ ਕਿ ਉਹ ਸਾਰੇ ਵਿਰੋਧੀ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਕਰ ਸਕਦੇ ਹਨ ਅਤੇ ‘ਫਿਰ ਲੋਕਤੰਤਰ ਦਾ ਮਜ਼ਾਕ’ ਉਡਾ ਸਕਦੇ ਹਨ। ਭਾਜਪਾ ’ਤੇ ਹਮਲਾ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, ‘‘ਉਨ੍ਹਾਂ ਨੇ ਇੰਨੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਿਉਂ ਕੀਤਾ? ਕੀ ਤੁਹਾਨੂੰ ਨਹੀਂ ਲਗਦਾ ਕਿ ਉਨ੍ਹਾਂ ਨੇ ਦੋ ਸੂਬੇ ਜਿੱਤ ਲਏ ਹਨ ਇਸ ਲਈ ਇੰਨੇ ਹੰਕਾਰੀ ਹੋ ਗਏ ਹਨ?’’

ਭਾਜਪਾ ਨੇ ਹਾਲ ਹੀ ’ਚ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। 
ਮਮਤਾ ਨੇ ਕਿਹਾ, ‘‘ਤ੍ਰਿਣਮੂਲ ਕਾਂਗਰਸ ਦੇ ਲੋਕ ਸਭਾ ਮੈਂਬਰ ਸੌਗਤ ਰੇ ਦੇਸ਼ ਦੇ ਸੀਨੀਅਰ ਨੇਤਾ ਹਨ। ਉਹ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ’ਚ ਵੀ ਸ਼ਾਮਲ ਹਨ। ਸਾਰਿਆਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ। ਉਹ ਕਿਸੇ ਵੀ ਗਲਤ ਚੀਜ਼ ਲਈ ਇਕ ਜਾਂ ਦੋ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਸਕਦੇ ਹਨ। ਜੇ ਉਹ ਸਮੂਹਿਕ ਤੌਰ ’ਤੇ ਮੈਂਬਰਾਂ ਨੂੰ ਮੁਅੱਤਲ ਕਰਦੇ ਹਨ... ਇਸ ਲਈ ਸਦਨ ਨੂੰ ਹੀ ਮੁਅੱਤਲ ਕਰ ਦੇਣਾ ਚਾਹੀਦਾ ਹੈ।’’

13 ਦਸੰਬਰ ਦੀ ਸੁਰੱਖਿਆ ਉਲੰਘਣਾ ਦੀ ਘਟਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਸਵਾਲ ਕੀਤਾ ਕਿ ਭਾਜਪਾ ਸੰਸਦ ਮੈਂਬਰ ਵਿਰੁਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਨੇ ਵਿਜ਼ਟਰ ਗੈਲਰੀ ਤੋਂ ਲੋਕ ਸਭਾ ਚੈਂਬਰ ’ਚ ਛਾਲ ਮਾਰਨ ਵਾਲੇ ਘੱਟੋ-ਘੱਟ ਇਕ ਵਿਅਕਤੀ ਲਈ ਪਾਸ ਦਾ ਪ੍ਰਬੰਧ ਕੀਤਾ ਸੀ। 
ਵਿਰੋਧੀ ਪਾਰਟੀਆਂ ਨੇ ਮੁਅੱਤਲੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ, ‘‘ਭਾਜਪਾ ਸੰਸਦ ਮੈਂਬਰ ਪ੍ਰਤਾਪ ਸਿਮਹਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਨ੍ਹਾਂ ਨੇ ਦੋ ਮੁਲਜ਼ਮਾਂ ਨੂੰ ਅਪਣੇ ਨਾਲ ਧੂੰਏਂ ਦਾ ਕੈਨ ਲੈ ਕੇ ਪਾਸ ਦਿਵਾਉਣ ਵਿਚ ਮਦਦ ਕੀਤੀ ਸੀ, ਜਦਕਿ ਇਸ ਮੁੱਦੇ ਨੂੰ ਉਠਾਉਣ ਲਈ ਉਨ੍ਹਾਂ ਦੇ ਮੈਂਬਰਾਂ ਨੂੰ ਮੁਅੱਤਲ ਕਰ ਦਿਤਾ ਗਿਆ ਸੀ।’’

ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ‘ਇੰਡੀਆ’ ਗਠਜੋੜ ਦੀ ਬੈਠਕ ਤੋਂ ਇਕ ਦਿਨ ਪਹਿਲਾਂ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨਾਲ ਟੀ.ਐਮ.ਸੀ. ਸੰਸਦ ਮੈਂਬਰ ਅਤੇ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਵੀ ਸਨ। ਮੁਲਾਕਾਤ 45 ਮਿੰਟਾਂ ਤਕ ਚੱਲੀ। ਇਸ ਬਾਰੇ ਕੇਜਰੀਵਾਲ ਨੇ ਕੋਈ ਟਿਪਣੀ ਨਹੀਂ ਕੀਤੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement