Jammu Kashmir News: ਕਠੂਆ 'ਚ ਘਰ ਨੂੰ ਲੱਗੀ ਅੱਗ, ਦਮ ਘੁੱਟਣ ਕਾਰਨ 6 ਲੋਕਾਂ ਦੀ ਮੌਤ
Published : Dec 18, 2024, 9:41 am IST
Updated : Dec 18, 2024, 9:41 am IST
SHARE ARTICLE
House fire in Kathua, 6 people die due to suffocation
House fire in Kathua, 6 people die due to suffocation

Jammu Kashmir News: ਉਸ ਨੇ ਦਸਿਆ ਕਿ ਕਿਸੇ ਦੇ ਵੀ ਸਰੀਰ 'ਤੇ ਜਲਣ ਦੇ ਨਿਸ਼ਾਨ ਨਹੀਂ ਸਨ।

 

 Jammu Kashmir News: ਜੰਮੂ-ਕਸ਼ਮੀਰ ਦੇ ਕਠੂਆ 'ਚ ਇਕ ਘਰ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦਸਿਆ ਕਿ ਚਾਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਕਠੂਆ ਦੇ ਸ਼ਿਵ ਨਗਰ ਇਲਾਕੇ 'ਚ ਇਕ ਘਰ 'ਚ ਜਦੋਂ ਅੱਗ ਲੱਗੀ ਤਾਂ ਉਥੇ ਰਹਿਣ ਵਾਲੇ ਲੋਕ ਸੁੱਤੇ ਪਏ ਸਨ। ਅੱਗ ਲਗਣ ਕਾਰਨ ਘਰ ਦੇ ਅੰਦਰ ਧੂੰਆਂ ਭਰ ਗਿਆ।
ਅਧਿਕਾਰੀਆਂ ਨੇ ਦਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 2.30 ਵਜੇ ਜਦੋਂ ਸਥਾਨਕ ਲੋਕਾਂ ਨੇ ਅੱਗ ਲੱਗੀ ਦੇਖੀ ਤਾਂ ਉਹ ਤੁਰਤ ਉਥੇ ਪਹੁੰਚ ਗਏ।

ਉਨ੍ਹਾਂ ਦਸਿਆ ਕਿ ਉਸ ਘਰ ਵਿਚ ਰਹਿੰਦੇ ਲੋਕਾਂ ਨੂੰ ਕਠੂਆ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨਾਬਾਲਗਾਂ ਸਮੇਤ ਛੇ ਨੂੰ ਮ੍ਰਿਤਕ ਐਲਾਨ ਦਿਤਾ।

ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਦਸਿਆ, ''ਦਸ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ 'ਚੋਂ ਛੇ ਨੂੰ ਮ੍ਰਿਤਕ ਐਲਾਨ ਦਿਤਾ ਗਿਆ ਅਤੇ ਚਾਰ ਹੋਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਡਾਕਟਰ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਉਸ ਨੇ ਦਸਿਆ ਕਿ ਕਿਸੇ ਦੇ ਵੀ ਸਰੀਰ 'ਤੇ ਜਲਣ ਦੇ ਨਿਸ਼ਾਨ ਨਹੀਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement