Supreme Court Hearing Regarding Farmer: ਕਿਸਾਨਾਂ ਦੇ ਸੁਝਾਵਾਂ ਅਤੇ ਮੰਗਾਂ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ: ਸੁਪਰੀਮ ਕੋਰਟ
Published : Dec 18, 2024, 3:54 pm IST
Updated : Dec 18, 2024, 3:54 pm IST
SHARE ARTICLE
Supreme Court Hearing regarding farmer leader Jagjit Singh Dallewal Latest News in punjabi
Supreme Court Hearing regarding farmer leader Jagjit Singh Dallewal Latest News in punjabi

ਕਿਸਾਨਾਂ ਦੇ ਸੁਝਾਵਾਂ ਅਤੇ ਮੰਗਾਂ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ: ਸੁਪਰੀਮ ਕੋਰਟ

 

Supreme Court Hearing regarding farmer leader Jagjit Singh Dallewal Latest News in punjabi:  ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨਾਲ ਲਗਾਤਾਰ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਦੁਆਰਾ ਗਠਿਤ ਉਚ ਕਮੇਟੀ ਦੇ ਨਾਲ ਗਲਬਾਤ ਕਰਨ ਤੋਂ ਇਨਕਾਰ ਕਰ ਦਿਤਾ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੇ ਬੈਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਕਮੇਟੀ ਨੇ ਉਨ੍ਹਾਂ ਨੇ 17 ਦਸੰਬਰ ਨੂੰ ਸੱਦਾ ਦਿਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। 

ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਮਨਾਉਣ ਲਈ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਨੇ ਸੁਝਾਅ ਦਿਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਨੂੰ ਸਿੱਧੇ ਅਦਾਲਤ ਵਿਚ ਰਖਣ ਦੀ ਇਜਾਜ਼ਤ ਦਿਤੀ ਜਾ ਸਕਦੀ ਹੈ।

ਸੁਪਰੀਮ ਕੋਰਟ ਨੇ ਕਿਹਾ, "ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਦੁਆਰਾ ਸਿੱਧੇ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੁਆਰਾ ਦਿਤੇ ਗਏ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement