ਸਿੰਘੂ ਬਾਰਡਰ ‘ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ
Published : Jan 19, 2021, 11:37 am IST
Updated : Jan 19, 2021, 1:05 pm IST
SHARE ARTICLE
Farmer
Farmer

ਕਿਸਾਨ ਨਿਰਮਲ ਸਿੰਘ ਨਿੰਮਾ ਨੂੰ ਪਿਆ ਦਿਲ ਦਾ ਦੌਰਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਕੜਾਕੇ ਦੀ ਠੰਢ ਵਿਚ ਸੰਘਰਸ਼ ਕਰਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

Farmers Farmers

ਦਰਅਸਲ ਬੀਤੇ ਕਈ ਦਿਨਾਂ ਤੋਂ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਦਸੂਹਾ ਦੇ ਪਿੰਡ ਰੰਧਾਵਾ ਦੇ ਕਿਸਾਨ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਨਿੰਮਾ (37 ਸਾਲ) ਪੁੱਤਰ ਕਰਮ ਚੰਦ ਵਜੋਂ ਹੋਈ ਹੈ। ਮ੍ਰਿਤਕ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Farmer protestFarmer protest

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ‘ਤੇ ਡਟੇ ਕਿਸਾਨਾਂ ਨੂੰ ਕਰੀਬ 55 ਦਿਨ ਹੋ ਚੁੱਕੇ ਹਨ। ਕੜਾਕੇ ਦੀ ਠੰਢ ਵਿਚ ਵੀ ਬਜ਼ੁਰਗ, ਬੀਬੀਆਂ, ਨੌਜਵਾਨਾਂ ਤੇ ਬੱਚਿਆਂ ਦਾ ਜੋਸ਼ ਬਰਕਰਾਰ ਹੈ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement